ਚੰਡੀਗੜ੍ਹ , 22 ਸਤੰਬਰ:
ਪੰਜਾਬ ਦੀ ਸਿਆਸਤ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝੱਟਕਾ ਲੱਗਿਆ ਹੈ, ਜਿੱਥੇ ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।
ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ AAP ਵਿੱਚ ਸ਼ਾਮਿਲ ਹੋਏ ਹਨ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਦੱਸ ਦੇਈਏ ਕਿ ਹਾਲ ਹੀ ਵਿੱਚ ਅਕਾਲੀ ਦਲ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਸੀ। ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।
Sports