• Thursday, 8 October 2026
Advertisement Advertisement
Ad banner Ad banner
ਬਸਤੀ ਚੌਧਰੀ ਬਾਂਠਾ ਵਿਖੇ ਲੋਕ ਮਿਲਣੀ ਦੌਰਾਨ ਹਰਜੋਤ ਸਿੰਘ ਬੈਂਸ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

08 Oct 2026 | 8 Views

ਬਸਤੀ ਚੌਧਰੀ ਬਾਂਠਾ ਵਿਖੇ ਲੋਕ ਮਿਲਣੀ ਦੌਰਾਨ ਹਰਜੋਤ ਸਿੰਘ ਬੈਂਸ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ


ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ- ਹਰਜੋਤ ਬੈਂਸ
ਮਾਨ ਸਰਕਾਰ ਲੋਕਾਂ ਦੀ ਸਹੂਲਤ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ- ਬੈਂਸ
ਨੰਗਲ 08 ਅਕਤੂਬਰ: ਪਿੰਡ ਬਸਤੀ ਚੌਧਰੀ ਬਾਂਠਾ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਕੈਬਨਿਟ ਮੰਤਰੀ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕਈ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਗਾਤਾਰ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਬਿਜਲੀ, ਪਾਣੀ, ਸੜਕਾਂ ਅਤੇ ਹੋਰ ਲੋਕ ਭਲਾਈ ਦੇ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਬੈਂਸ ਨੇ ਕਿਹਾ ਕਿ ਮਾਨ ਸਰਕਾਰ ਉਹ ਸਰਕਾਰ ਹੈ ਜਿਸ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਆਪਣੀਆਂ ਗਾਰੰਟੀਆਂ ਪੂਰੀਆਂ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਦਾ ਕੇਂਦਰ ਬਿੰਦੂ ਆਮ ਲੋਕ ਹਨ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਦੀ ਬਜਾਏ ਉਨ੍ਹਾਂ ਦੇ ਦਰਵਾਜ਼ੇ ’ਤੇ ਪਹੁੰਚ ਕੇ ਸਮੱਸਿਆਵਾਂ ਸੁਣਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਇਸੇ ਉਦੇਸ਼ ਤਹਿਤ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਹਲਕੇ ਦੇ ਲੋਕਾਂ ਨਾਲ ਹਮੇਸ਼ਾ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਜਿੱਥੇ ਵੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਪੇਸ਼ ਆ ਰਹੀ ਹੈ, ਉਸ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਵਾਉਣ ਲਈ ਧੰਨਵਾਦ ਕੀਤਾ। ਬੈਂਸ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ।
ਇਸ ਮੌਕੇ ਮੋਹਨ ਸਿੰਘ ਸਰਪੰਚ , ਮਿੰਟੂ ਪੰਚ , ਚਰਨ ਸੰਘ ਪੰਚ , ਪੱਪੂ ਪੰਚ , ਦੇਵਰਾਜ ਪੰਚ , ਪੰਜਾਬ ਸਿੰਘ ਸਾਬਕਾ ਸਰਪੰਚ,ਸਤਨਾਮ ਸਿੰਘ , ਸੰਸਾਰ ਚੰਦ , ਸ਼ਰਨਜੀਤ ਸਿੰਘ, ਦਰਸ਼ਨ ਸਿੰਘ , ਰਾਮ ਕੁਮਾਰ ਲੰਬੜਦਾਰ , ਮੀਨਾ ਕਾਲੀਆ , ਸੰਤੋਖ ਸਿੰਘ , ਸੁਭਾਸ਼ਚੰਦਰ , ਜੀਤ ਸਿੰਘ ਹਾਜ਼ਰ ਸਨ।

Categories: Punjab

Tags: Update

Published on: 08 Oct 2026

Guraashish Singh Dhaliwal
Mobile N/A
📣 Share this post

Latest News