• Tuesday, 6 October 2026
Advertisement Advertisement
Ad banner Ad banner
ਬਠਿੰਡਾ ਦੀ ਦਾਣਾ ਮੰਡੀ ਵਿਖੇ ਮੇਅਰ ਅਤੇ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਸਰਕਾਰੀ ਖ੍ਰੀਦ ਕਰਵਾਈ ਸ਼ੁਰੂ

06 Oct 2026 | 13 Views

ਬਠਿੰਡਾ ਦੀ ਦਾਣਾ ਮੰਡੀ ਵਿਖੇ ਮੇਅਰ ਅਤੇ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਸਰਕਾਰੀ ਖ੍ਰੀਦ ਕਰਵਾਈ ਸ਼ੁਰੂ

 

ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਮੇਅਰ

ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਦੀ ਅਪੀਲ : ਡਿਪਟੀ ਕਮਿਸ਼ਨਰ

ਬਠਿੰਡਾ, 6 ਅਕਤੂਬਰ : ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ ਤਹਿਤ ਅੱਜ ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਅੱਜ ਬਠਿੰਡਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਢੇਰੀ ਨੂੰ ਬੋਲੀ ਲਗਵਾਕੇ ਖਰੀਦ ਦੀ ਸ਼ੁਰੂਆਤ ਕਰਵਾਈ ਗਈ।

     ਝੋਨੇ ਦੀ ਖਰੀਦ ਸਬੰਧੀ ਗੱਲਬਾਤ ਕਰਦਿਆਂ ਮੇਅਰਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਾਲ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਖਰੀਦ ਕੇਂਦਰਾਂ ਵਿੱਚ 14.74 ਲੱਖ ਮੀਟ੍ਰਿਕ ਟਨ ਮਿੱਥੇ ਗਏ ਟੀਚੇ ਤਹਿਤ ਝੋਨੇ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਲਈ ਸਮੂਹ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਝੋਨੇ ਦੀ ਭਰਾਈ ਲਈ ਏਜੰਸੀਆਂ ਕੋਲ ਲੋੜੀਂਦਾ ਬਾਰਦਾਨਾ ਵੀ ਆ ਚੁੱਕਾ ਹੈ।

    ਇਹ ਦੌਰਾਨ ਜਾਣਕਾਰੀ ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਸਮੇਂ-ਸਿਰ ਖਰੀਦ ਹੋ ਸਕੇ।

ਡੀ.ਸੀ. ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ, ਚੁਕਾਈ ਅਤੇ ਅਦਾਇਗੀ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਵਿੱਚ ਪੀਣ ਵਾਲੇ ਪਾਣੀ, ਛਾਂ, ਸਾਫ-ਸਫ਼ਾਈ ਤੋਂ ਇਲਾਵਾ ਪਖਾਨਿਆਂ ਦਾ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ।

     ਉਨ੍ਹਾਂ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਹਦਾਇਤਾਂ ਕੀਤੀਆ ਜਾ ਚੁੱਕੀਆਂ ਹਨ ਕਿ ਮੰਡੀਆਂ ਵਿੱਚ ਬਾਰਦਾਨਾ ਸਮੇਂ-ਸਿਰ ਉਪਲੱਬਧ ਕਰਵਾਇਆ ਜਾਵੇ ਤੇ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਸਮੇਂ-ਸਿਰ ਕਰਵਾਉਣੀ ਯਕੀਨੀ ਬਣਾਈ ਜਾਵੇ।

        ਇਸ ਮੌਕੇ ਡੀ.ਸੀ. ਨੇ ਜ਼ਿਲ੍ਹੇ ਦੇ ਕੰਬਾਈਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ ਅਤੇ ਨਿਰਧਾਰਿਤ ਸਮੇਂ ਤੋਂ ਬਾਅਦ ਜੇਕਰ ਕਿਸੇ ਵੀ ਕੰਬਾਇਨ ਨੂੰ ਚਲਦਾ ਪਾਇਆ ਗਿਆ ਤਾਂ ਤਰੁੰਤ ਹੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਸ਼੍ਰੀ ਬੱਲੀ ਬਲਜੀਤ, ਫ਼ੂਡ ਅਤੇ ਸਿਵਲ ਸਪਲਾਈ ਅਫਸਰ ਸ਼੍ਰੀ ਹਰਸ਼ਿਤ ਮਹਿਤਾ ਆਦਿ ਹਾਜ਼ਰ ਸਨ ।

Categories: Punjab

Tags: Local

Published on: 06 Oct 2026

Guraashish Singh Dhaliwal
Mobile N/A
📣 Share this post

Latest News