• Friday, 25 September 2026
Advertisement Advertisement
Ad banner Ad banner
ਬਠਿੰਡਾ ਨੇ ਕੀਤੀ ਨਿਵੇਕਲੀ ਪਹਿਲ, ਨਵੇਂ ਬਣੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵਾਲੀਆਂ 38 ਆਂਗਨਵਾੜੀ ਵਰਕਰਾਂ ਨੂੰ ਦਿੱਤਾ ਵਿਸ਼ੇਸ਼ ਸਨਮਾਨ

24 Sep 2026 | 17 Views

ਬਠਿੰਡਾ ਨੇ ਕੀਤੀ ਨਿਵੇਕਲੀ ਪਹਿਲ, ਨਵੇਂ ਬਣੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵਾਲੀਆਂ 38 ਆਂਗਨਵਾੜੀ ਵਰਕਰਾਂ ਨੂੰ ਦਿੱਤਾ ਵਿਸ਼ੇਸ਼ ਸਨਮਾਨ

 

 

ਡਿਪਟੀ ਕਮਿਸ਼ਨਰ ਨੇ ਸਨਮਾਨ ਵਜੋਂ ਹਰ ਇਕ ਆਂਗਣਵਾੜੀ ਵਰਕਰ ਨੂੰ 1000 ਰੁਪਏ ਦਿੱਤੇ

 

ਬਠਿੰਡਾ, 24 ਸਤੰਬਰ :

ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਨਿਵੇਕਲੀ ਪਹਿਲ ਕੀਤੀ ਗਈ। ਨਵੇਂ ਬਣੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਆਂਗਣਵਾੜੀ ਵਰਕਰਾਂ ਤੋਂ ਕਰਵਾਈ ਗਈ ਅਤੇ 100 ਫੀਸਦੀ ਵੈਰੀਫਿਕੇਸ਼ਨ ਪੂਰੀ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਨੂੰ ਵਿਸ਼ੇਸ਼ ਸਨਮਾਨ ਰਾਸ਼ੀ ਵਜੋਂ 38000 ਰੁਪਏ ਦੇ ਚੈੱਕ ਦਿੱਤੇ ਗਏ ।

 

ਇਨ੍ਹਾਂ ਵਰਕਰਾਂ ਦਾ ਸਨਮਾਨ ਕਰਦਿਆਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ 'ਚ ਨਵੇਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਸਨ।

 

ਇਸ ਤਹਿਤ 87742 ਬਿਨੈਕਾਰਾਂ ਨੇ ਅਪਲਾਈ ਕੀਤਾ ਅਤੇ ਉਨ੍ਹਾਂ ਦੀ ਵੈਰੀਫਿਕੇਸ਼ਨ ਦਾ ਕੰਮ 30 ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਰੀਫਿਕੇਸ਼ਨ ਦਾ ਕੰਮ ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ਸਟਾਫ ਅਤੇ ਪਿੰਡਾਂ ਵਿਚ ਮੁਢਲੇ ਤੌਰ 'ਤੇ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਂਗਣਵਾੜੀ ਵਰਕਰਾਂ ਨੇ ਆਪਣਾ ਕੰਮ 100 ਫੀਸਦੀ ਅਤੇ ਸਮੇਂ ਤੋਂ ਪਹਿਲਾਂ ਨਿਬੇੜ ਦਿੱਤਾ ਹੈ, ਉਨ੍ਹਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ ਹੈ ।

 

ਉਨ੍ਹਾਂ ਆਂਗਣਵਾੜੀ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਰਕਰਾਂ ਦੀ ਮੇਹਨਤ ਸਦਕਾ ਸਰਕਾਰ ਵੱਲੋਂ ਸਕੀਮਾਂ ਨੂੰ ਅਮਲੀ ਜਾਮਾ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਕੰਮਾਂ ਚ ਮਸ਼ਰੂਫੀਅਤ ਦੇ ਬਾਵਜੂਦ ਵੀ ਇਨ੍ਹਾਂ ਆਂਗਣਵਾੜੀ ਵਰਕਰਾਂ ਨੇ ਆਪਣਾ ਕੰਮ ਤਨਦੇਹੀ ਨਾਲ ਕੀਤਾ ਜਿਹੜਾ ਹੀ ਸ਼ਲਾਘਾਯੋਗ ਹੈ।

 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਸ਼੍ਰੀ ਗੁਰਤਾਰ ਸਿੰਘ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਸ਼੍ਰੀ ਹਰਸ਼ਿਤ ਮਹਿਤਾ ਡੀ.ਐੱਸ.ਐੱਸ.ਓ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪੰਕਜ ਆਦਿ ਹਾਜ਼ਰ ਸਨ ।

Categories: Punjab

Tags: Update

Published on: 24 Sep 2026

Guraashish Singh Dhaliwal
Mobile N/A
📣 Share this post

Latest News