ਬਠਿੰਡਾ 21 ਸਤੰਬਰ :
ਮੇਰਾ ਯੁਵਾ ਭਾਰਤ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਅਤੇ ਸਿਹਤਮੰਦ, ਜ਼ਿੰਮੇਵਾਰ ਅਤੇ ਨਸ਼ਾ ਮੁਕਤ ਜੀਵਨਸ਼ੈਲੀ ਅਪਣਾਉਣ ਦੇ ਲਈ ਚਲਾਏ ਜਾ ਰਹੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ–ਸੰਕਲਪ ਅਭਿਆਨ” ਤਹਿਤ ਬਠਿੰਡਾ ਦੇ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਉਦਘਾਟਨੀ ਪ੍ਰੋਗਰਾਮ ਕਰਵਾਇਆ ਗਿਆ।
ਜ਼ਿਲ੍ਹਾ ਯੁਵਾ ਅਧਿਕਾਰੀ ਮਿਸ਼ਾ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਨੌਜਵਾਨਾਂ ਨੇ ਭਾਗ ਲਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ। ਪ੍ਰੋਗਰਾਮ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਆਪਣੇ ਸਾਥੀਆਂ ਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਰਾਜ ਸਿੰਘ ਬਾਘਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਇਸ ਅਭਿਆਨ ਨਾਲ ਜੁੜ ਕੇ ਬਦਲਾਅ ਦੀ ਸ਼ੁਰੂਆਤ ਆਪਣੇ ਆਪ ਤੋਂ ਕਰਨੀ ਚਾਹੀਦੀ ਹੈ। ਸ਼੍ਰੀਮਤੀ ਵਰਿੰਦਰ ਕੌਰ ਨੇ ਕਿਹਾ ਕਿ “ਨੌਜਵਾਨ ਦੇਸ਼ ਦਾ ਆਉਣ ਵਾਲਾ ਕੱਲ੍ਹ ਹਨ” ਅਤੇ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਅੱਗੇ ਆ ਕੇ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਪ੍ਰੋਗਰਾਮ ਵਿੱਚ ਯੂਥ ਆਈਕਨ ਸ਼੍ਰੀ ਹੁਸਨਦੀਪ ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਮਹੱਤਵਪੂਰਨ ਤਾਕਤ ਹਨ ਅਤੇ ਨਸ਼ਿਆਂ ਵਰਗੀ ਸਮਾਜਿਕ ਚੁਣੌਤੀ ਦੇ ਵਿਰੁੱਧ ਨੌਜਵਾਨਾਂ ਦੀ ਜਾਗਰੂਕਤਾ ਅਤੇ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਮਨਜਿੰਦਰ ਕੌਰ ਸਿਖਾ ਵੀ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਪ੍ਰੋਗਰਾਮ ਵਿੱਚ ਆਪਣੀ ਸਰਗਰਮ ਭਾਗੀਦਾਰੀ ਨਿਭਾਈ।