• Saturday, 29 August 2026
Advertisement Advertisement
Ad banner Ad banner
ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਹੋਵੇਗਾ ਆਗਾਜ਼

28 Aug 2026 | 7 Views

ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਹੋਵੇਗਾ ਆਗਾਜ਼

ਬਠਿੰਡਾ, 28 ਅਗਸਤ: ਪੰਜਾਬ ਦੇ ਖੇਡ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ, ਬਠਿੰਡਾ ਵਿਖੇ ਕੀਤਾ ਜਾਵੇਗਾ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਉਦਘਾਟਨੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਖੇਡਾਂ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਬਠਿੰਡਾ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਉਦਘਾਟਨੀ ਸਮਾਗਮ ਦੀ ਮੇਜ਼ਬਾਨੀ ਦਾ ਮਾਣ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਵਿੱਚ 16 ਸਾਲ ਤੋਂ ਘੱਟ ਅਤੇ 60 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਵੀ ਭਾਗ ਲੈ ਰਹੇ ਹਨ।

ਉਦਘਾਟਨੀ ਸਮਾਗਮ ਦੌਰਾਨ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀ ਵਿਸ਼ੇਸ਼ ਮਾਰਚ ਪਾਸਟ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਖੇਡ ਜਗਤ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਖਿਡਾਰੀਆਂ ਦੀ ਮੌਜੂਦਗੀ ਵੀ ਸਮਾਗਮ ਦੀ ਖਿੱਚ ਦਾ ਕੇਂਦਰ ਰਹੇਗੀ।

ਗੁਰਦਾਸ ਮਾਨ ਤੇ ਕੁਲਵਿੰਦਰ ਬਿੱਲਾ ਲਾਉਣਗੇ ਰੌਣਕ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਉਦਘਾਟਨੀ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਉਦਘਾਟਨੀ ਸਮਾਗਮ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖਿਡਾਰੀਆਂ, ਮਹਿਮਾਨਾਂ ਅਤੇ ਦਰਸ਼ਕਾਂ ਦੀ ਸਹੂਲਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ।

ਪੁਲਿਸ ਵਿਭਾਗ ਨੂੰ ਪਾਰਕਿੰਗ, ਟ੍ਰੈਫਿਕ ਅਤੇ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਕੂਲੀ ਸਿੱਖਿਆ ਵਿਭਾਗ ਨੂੰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਲਈ ਪਾਣੀ, ਰਿਫਰੈਸ਼ਮੈਂਟ ਅਤੇ ਆਵਾਜਾਈ ਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਨਗਰ ਨਿਗਮ ਬਠਿੰਡਾ ਨੂੰ ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਸਫਾਈ ਦੇ ਵਿਸ਼ੇਸ਼ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਸਹਾਇਕ ਕਮਿਸ਼ਨਰ ਸ੍ਰੀ ਗੁਰਜਿੰਦਰ ਸਿੰਘ, ਐਸ.ਡੀ.ਐਮ. ਫੂਲ ਸ. ਬਲਕਰਨ ਸਿੰਘ ਮਾਹਲ, ਐਸ.ਪੀ. ਹੈੱਡਕੁਆਰਟਰ ਸ੍ਰੀ ਜਗਦੀਸ਼ ਬਿਸ਼ਨੋਈ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪਿੰਦਰ ਸਿੰਘ, ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Categories: Punjab

Tags: None

Published on: 28 Aug 2026

Guraashish Singh Dhaliwal
Mobile N/A
📣 Share this post

Latest News