• Monday, 21 September 2026
Advertisement Advertisement
Ad banner Ad banner
ਚੰਦ ਫਤਿਹਪੁਰੀ ਦਾ ਦੇਹਾਂਤ

21 Sep 2026 | 9 Views

ਚੰਦ ਫਤਿਹਪੁਰੀ ਦਾ ਦੇਹਾਂਤ

ਜਲੰਧਰ, 21 ਸਤੰਬਰ : ‘ਨਵਾਂ ਜ਼ਮਾਨਾ’ ਦੇ ਸੰਪਾਦਕ, ਉੱਘੇ ਪੱਤਰਕਾਰ, ਲੇਖਕ ਅਤੇ ਪ੍ਰਬੁੱਧ ਚਿੰਤਕ ਚੰਦ ਫਤਿਹਪੁਰੀ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਬੀਤੇ ਦਿਨ ਐਤਵਾਰ ਰਾਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਆਪਣੇ ਆਖਰੀ ਸਾਹ ਲਏ।

ਪੰਜਾਬ ਦੀ ਖੱਬੇ-ਪੱਖੀ ਵਿਚਾਰਧਾਰਾ ਨਾਲ ਲੰਮੇ ਸਮੇਂ ਤੋਂ ਜੁੜੇ ਆਗੂ, ਪੱਤਰਕਾਰ ਅਤੇ ਲੇਖਕ ਚੰਦ ਫਤਿਹਪੁਰੀ ਦੇ ਅਚਾਨਕ ਦੇਹਾਂਤ ’ਤੇ ਸਾਹਿਤਕ, ਪੱਤਰਕਾਰੀ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹ ਲੰਮੇ ਅਰਸੇ ਤੋਂ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨਾਲ ਸਰਗਰਮ ਰੂਪ ਵਿੱਚ ਜੁੜੇ ਰਹੇ ਅਤੇ ਪੰਜਾਬ ਦੇ ਸਮਾਜਿਕ ਤੇ ਰਾਜਨੀਤਕ ਮੰਚਾਂ ’ਤੇ ਨਿਰੰਤਰ ਕਾਰਜਸ਼ੀਲ ਰਹੇ। ਆਪਣੇ ਰਾਜਨੀਤਕ ਜੀਵਨ ਦੌਰਾਨ ਉਨ੍ਹਾਂ 1992 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਹਕੋਟ ਹਲਕੇ ਤੋਂ ਸੀਪੀਆਈ ਦੇ ਉਮੀਦਵਾਰ ਵਜੋਂ ਚੋਣ ਵੀ ਲੜੀ ਸੀ।

ਪੱਤਰਕਾਰ ਅਤੇ ਲੇਖਕ ਵਜੋਂ ਉਨ੍ਹਾਂ ਦੀ ਲਿਖਤ ਦਾ ਕੇਂਦਰ ਆਮ ਲੋਕਾਂ ਨਾਲ ਜੁੜੇ ਮੁੱਦੇ ਰਹੇ। ਉਨ੍ਹਾਂ ਨੇ ਬੇਰੁਜ਼ਗਾਰੀ, ਗਰੀਬੀ, ਆਰਥਿਕ ਅਸਮਾਨਤਾ, ਸਰਕਾਰੀ ਨੀਤੀਆਂ ਅਤੇ ਜਮਹੂਰੀ ਹੱਕਾਂ ਸਮੇਤ ਵੱਖ-ਵੱਖ ਸਮਾਜਿਕ ਤੇ ਰਾਜਨੀਤਕ ਮਸਲਿਆਂ ’ਤੇ ਨਿਯਮਤ ਤੌਰ ’ਤੇ ਲਿਖਿਆ।

 

Categories: Punjab

Tags: None

Published on: 21 Sep 2026

Guraashish Singh Dhaliwal
Mobile N/A
📣 Share this post

Latest News