• Tuesday, 3 March 2026
Advertisement Advertisement
ਚੰਡੀਗੜ੍ਹ ਤੋਂ ਆਈ ਟੀਮ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਦਾ ਕੀਤਾ ਦੌਰਾ

03 Mar 2026 | 11 Views

ਚੰਡੀਗੜ੍ਹ ਤੋਂ ਆਈ ਟੀਮ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਦਾ ਕੀਤਾ ਦੌਰਾ

ਫਿਰੋਜ਼ਪੁਰ, 3 ਮਾਰਚ

ਦੂਸ਼ਿਤ ਪਾਣੀ ਕਰਕੇ ਪਿੰਡ ਹਜ਼ਾਰਾ ਸਿੰਘ ਵਿੱਚ ਫੈਲੀ ਲੈਪਟੋਸਪਾਈਰੋਸੀਸ ਬਿਮਾਰੀ ਦੇ ਸੰਬੰਧ ਵਿੱਚ ਸਿਹਤ ਵਿਭਾਗ ਦੇ ਹੈਡ ਕੁਆਟਰ ਚੰਡੀਗੜ੍ਹ ਤੋਂ ਆਈ ਟੀਮ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ| ਇਸ ਮੌਕੇ ਸ੍ਰੀਮਤੀ ਲਿੰਦੀਆ ਆਈ.ਏ.ਐਸ. ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ|

           ਸਟੇਟ ਐਪੀਡਮੋਲੋਜਿਸਟ ਆਈ.ਡੀ.ਐਸ.ਪੀ. ਡਾ. ਦਿਪਤੀ ਸ਼ਰਮਾ ਅਤੇ ਸਟੇਟ ਵੈਟਰਨਰੀ ਕੰਸਲਟੈਂਟ ਡਾ. ਨਵਜੋਤ ਕੌਰ ਤੇ ਅਧਾਰਿਤ ਟੀਮ ਵੱਲੋਂ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ, ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਯੁਵਰਾਜ ਨਾਰੰਗ, ਡਾ. ਸਮਿੰਦਰ ਕੌਰ ਨਾਲ ਰਿਵਿਊ ਮੀਟਿੰਗ ਕੀਤੀ।

      ਟੀਮ ਵੱਲੋਂ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ, ਪਸ਼ੂ ਪਾਲਣ ਵਿਭਾਗ ਨਾਲ ਮੀਟਿੰਗ ਕਰਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਘਰਾਂ ਚ ਜਾ ਕੇ ਹਾਲ ਚਾਲ ਜਾਣਿਆ ਗਿਆ ਅਤੇ ਇਸ ਬਿਮਾਰੀ ਤੋਂ ਬਚਾਓ ਲਈ ਲੋੜੀਂਦੇ ਕਦਮ ਚੁੱਕਣ ਦੇ ਨਾਲ ਨਾਲ ਜਾਗਰੂਕਤਾ ਸੁਨੇਹਾ ਵੀ ਦਿੱਤਾ ਗਿਆ।

           ਇਸ ਮੌਕੇ ਟੀਮ ਵੱਲੋਂ ਪਿੰਡ ਦੇ ਵਿੱਚ ਪਰਚੂਨ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਪੈਕਡ ਭੋਜਨ ਦੇ ਪੈਕਟ ਵੀ ਧੋ ਕੇ ਵੇਚਣ ਦੀ ਹਦਾਇਤ ਕੀਤੀ ਗਈ।

Categories: Punjab

Tags: None

Published on: 03 Mar 2026

Guraashish Singh Dhaliwal
Mobile N/A
📣 Share this post

Latest News