• Thursday, 24 September 2026
Advertisement Advertisement
Ad banner Ad banner
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

23 Sep 2026 | 9 Views

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

 

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼

ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ:

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਨਾਲ ਜ਼ਮੀਨੀ ਪੱਧਰ ’ਤੇ ਪਰਾਲੀ ਪ੍ਰਬੰਧਨ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਲੋੜੀਂਦੇ ਸੁਝਾਅ ਵੀ ਪ੍ਰਾਪਤ ਕੀਤੇ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਨੂੰ ਲੈ ਕੇ 22 ਪਿੰਡ ਹਾਟ-ਸਪਾਟ ਹਨ ਅਤੇ ਉਨ੍ਹਾਂ ਕਿਹਾ ਇਨ੍ਹਾਂ ਪਿੰਡਾਂ ਵਿੱਚ ਵੱਧ ਤੋਂ ਵੱਧ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਡਰੋਨ ਸਰਵੇਲੈਂਸ ਟੀਮਾਂ ਗਠਿਤ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸ ਮੌਕੇ ਉਨ੍ਹਾਂ ਸਮੂਹ ਐਸ.ਡੀ.ਐਮਜ਼. ਅਤੇ ਡੀ.ਐਸ.ਪੀਜ਼. ਨੂੰ ਹਦਾਇਤ ਕੀਤੀ ਪਿੰਡਾਂ ਅਤੇ ਕਲੱਸਟਰ ਪੱਧਰੀ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਆਪਸੀ ਤਾਲਮੇਲ ਮੀਟਿੰਗਾਂ ਕੀਤੀਆਂ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਉਤਸ਼ਾਹਿਤ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਕੈਂਪ ਲਗਾਏ ਜਾਣ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂੰ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਵੀ ਕੀਤਾ ਜਾਵੇ।

ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜੋ ਆਧੁਨਿਕ ਮਸ਼ੀਨਰੀ ਅਲਾਟ ਹੋਈ ਹੈ, ਖਰੀਦੀ ਜਾਣੀ ਯਕੀਨੀ ਬਣਾਈ ਜਾਵੇ ਅਤੇ ਇਸੇ ਤਰ੍ਹਾਂ ਹੀ ਉਨ੍ਹਾਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਭਾਵਾਂ ਨੂੰ ਅਲਾਟ ਹੋਈ ਮਸ਼ੀਨਰੀ ਖਰੀਦ ਕਰਵਾਉਣੀ ਲਾਜ਼ਮੀ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਦੇ ਹੋਏ ਸੁਚੱਜੇ ਢੰਗ ਨਾਲ ਪਰਾਲੀ ਦੀ ਸਾਂਭ-ਸੰਭਾਲ ਕੀਤੀ ਜਾਵੇ ।

Categories: Punjab

Tags: Update

Published on: 23 Sep 2026

Guraashish Singh Dhaliwal
Mobile N/A
📣 Share this post

Latest News