• Tuesday, 29 September 2026
Advertisement Advertisement
Ad banner Ad banner
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਹੋਏ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਰੂ-ਬ-ਰੂ

29 Sep 2026 | 7 Views

ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਹੋਏ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਰੂ-ਬ-ਰੂ

 

ਮੁਸ਼ਕਲ ਵੇਲੇ ਘਬਰਾਉਣ ਦੀ ਬਜਾਏ ਪੁਲਸ ਨਾਲ ਸੰਪਰਕ ਕਰਨ ਵਿਦਿਆਰਥੀ

 ਵਿਦਿਆਰਥੀ ਕਿਸੇ ਵੀ ਕਿਸਮ ਦੀ ਜਾਣਕਾਰੀ ਸਬੰਧੀ 112 ਨੰਬਰ ਤੇ ਕਰਨ ਕਾਲ

ਵਟਸਐਪ ਨੰਬਰ 7508009080 ‘ਤੇ ਵੀ ਕੀਤਾ ਜਾ ਸਕਦਾ ਹੈ ਸੰਪਰਕ

  ਬਠਿੰਡਾ, 29 ਸਤੰਬਰ :

ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ ਬਠਿੰਡਾ ਸ਼੍ਰੀ ਸੁਹੇਲ ਕਾਸਿਮ ਮੀਰ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

           ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਨੌਜਵਾਨ ਵਿਦਿਆਰਥੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇ ਅਤੇ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਕੀਤਾ ਜਾ ਸਕੇ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਦੇ ਇਸ ਦੌਰ 'ਚ ਨੌਜਵਾਨ ਆਪਣੇ ਸੁਨਹਿਰੇ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਨ, ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਜਿਹੀ ਗਤੀਵਿਧੀ ਜਾਂ ਹਰਕਤ ਦਾ ਹਿੱਸਾ ਨਾ ਬਣਨ, ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਜਾਂ ਭਵਿੱਖ ’ਤੇ ਮਾੜਾ ਪ੍ਰਭਾਵ ਪਵੇ। ਮੁਸ਼ਕਲ ਸਮੇਂ ਵਿੱਚ ਚੁੱਪ ਰਹਿਣ ਦੀ ਬਜਾਏ ਆਪਣੇ ਅਧਿਆਪਕਾਂ, ਮਾਪਿਆਂ ਜਾਂ ਪ੍ਰਸ਼ਾਸਨ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਕਿਉਂਕਿ ਸਹੀ ਸਮੇਂ ’ਤੇ ਮਿਲੀ ਸਹਾਇਤਾ ਵਿਦਿਆਰਥੀਆਂ ਨੂੰ ਕਈ ਮੁਸ਼ਕਲਾਂ ਤੋਂ ਬਚਾ ਸਕਦੀ ਹੈ।

         ਐਸ.ਐਸ.ਪੀ ਸ਼੍ਰੀ ਸੁਹੇਲ ਕਾਸਿਮ ਮੀਰ ਨੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਵਿੱਚ ਅਕਸਰ ਆਪਣੇ ਅਧਿਕਾਰਾਂ ਅਤੇ ਪੁਲਿਸ ਦੀ ਮਦਦ ਲੈਣ ਸਬੰਧੀ ਜਾਗਰੂਕਤਾ ਦੀ ਘਾਟ ਹੁੰਦੀ ਹੈ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਛੋਟੀ ਜਾਂ ਵੱਡੀ ਘਟਨਾ ਵਾਪਰਨ ’ਤੇ ਘਬਰਾਉਣ ਦੀ ਬਜਾਏ ਤੁਰੰਤ ਪੁਲਸ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ਨੰਬਰ ’ਤੇ ਕਾਲ ਜਾਂ 7508009080 ਵੱਟਸਅੱਪ ਕਰਕੇ ਪੁਲਿਸ ਦੀ ਮਦਦ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ ਜੇਕਰ ਬੱਚਿਆਂ ਨਾਲ ਕੋਈ ਛੋਟੀ ਘਟਨਾ ਵੀ ਵਾਪਰਦੀ ਹੈ ਜਾਂ ਉਹ ਆਪਣੇ ਆਪ ਨੂੰ ਕਿਸੇ ਮੁਸ਼ਕਲ ਵਿੱਚ ਮਹਿਸੂਸ ਕਰਦੇ ਹਨ ਤਾਂ ਉਹ ਬੇਝਿਜਕ ਪੁਲਿਸ ਹੈਲਪਲਾਈਨ ’ਤੇ ਸੰਪਰਕ ਕਰਨ।

             ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਸੰਜੀਵ ਕੁਮਾਰ ਸ਼ਰਮਾ, ਰਜਿਸਟਰਾਰ ਪ੍ਰੋ: ਪਰਮਜੀਤ ਸਿੰਘ, ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਅਤੇ ਹੋਰ ਅਫ਼ਸਰ ਆਦਿ ਹਾਜ਼ਰ ਸਨ।

Categories: Punjab

Tags: Local

Published on: 29 Sep 2026

Guraashish Singh Dhaliwal
Mobile N/A
📣 Share this post

Latest News