• Tuesday, 27 October 2026
Advertisement Advertisement
Ad banner Ad banner
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

26 Oct 2026 | 16 Views

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

 

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦਾ ਸੱਦਾ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ, ਧੂੰਏਂ ਕਾਰਨ ਲੋਕਾਂ ਦੀ ਸਿਹਤ 'ਤੇ ਮਾੜਾ ਅਸਰ ਪੈ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਗਏ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ। ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਹੋਰ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਇਸ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਜ਼ਮੀਨ ਦੀ ਨਮੀ ਤੇ ਪੌਸ਼ਟਿਕ ਤੱਤਾਂ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਸਬੰਧੀ ਲੋੜੀਂਦੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਪਰਾਲੀ ਦੇ ਸੁਚੱਜੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ।

 ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖ਼ਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਖ਼ਰੀਦ ਕਾਰਜਾਂ ਵਿੱਚ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ।

Categories: Punjab

Tags: Local

Published on: 26 Oct 2026

Guraashish Singh Dhaliwal
Mobile N/A
📣 Share this post

Latest News