ਫ਼ਿਰੋਜ਼ਪੁਰ, 23 ਅਪ੍ਰੈਲ 2026
ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਹਰੀਪੁਰਾ, ਝਾਲ ਬਸਤੀ ਅਤੇ ਬਸਤੀ ਢਾਬ ਵਾਲੀ ਵਿਖੇ 1 ਕਰੋੜ 60 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਵਾਟਰ ਵਰਕਸ ਬਨਣਗੇ ਅਤੇ ਇਨ੍ਹਾਂ ਵਾਟਰ ਵਰਕਸ ਦੇ ਬਣਨ ਨਾਲ 424 ਘਰਾਂ ਦੇ 2388 ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋਵੇਗਾ।
ਵਿਧਾਇਕ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਵਾਸੀਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਰੇਕ ਖੇਤਰ ਵਿੱਚ ਵਿਕਾਸ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਹਰੀਪੁਰਾ ਵਿੱਚ 25 ਹਜ਼ਾਰ ਲੀਟਰ ਦੀ ਸਮੱਰਥਾ ਵਾਲਾ ਵਾਟਰ ਵਰਕਸ 51.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਅਤੇ ਇਸ ਦੇ ਤਿਆਰ ਹੋਣ ਨਾਲ 147 ਘਰਾਂ ਵਿੱਚ ਪੀਣ ਵਾਲਾ ਸਾਫ਼ ਪਾਣੀ ਪਹੁੰਚੇਗਾ।
ਇਸੇ ਤਰ੍ਹਾਂ ਝਾਲ ਬਸਤੀ ਵਿਖੇ 15 ਹਜ਼ਾਰ ਲੀਟਰ ਦੀ ਸਮੱਰਥਾ ਵਾਲਾ ਵਾਟਰ ਵਰਕਸ 36.15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਅਤੇ ਇਸ ਦੇ ਤਿਆਰ ਹੋਣ ਨਾਲ 90 ਘਰਾਂ ਵਿੱਚ ਪੀਣ ਵਾਲਾ ਸਾਫ਼ ਪਾਣੀ ਪਹੁੰਚੇਗਾ।
ਵਿਧਾਇਕ ਦਹੀਯਾ ਨੇ ਅੱਗੇ ਇਹ ਵੀ ਦੱਸਿਆ ਕਿ ਬਸਤੀ ਢਾਬ ਵਾਲੀ ਵਿੱਚ 50 ਹਜ਼ਾਰ ਲੀਟਰ ਦੀ ਸਮੱਰਥਾ ਵਾਲਾ ਵਾਟਰ ਵਰਕਸ 72.95 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਅਤੇ ਇਸ ਦੇ ਤਿਆਰ ਹੋਣ ਨਾਲ 187 ਘਰਾਂ ਵਿੱਚ ਪੀਣ ਵਾਲਾ ਸਾਫ਼ ਪਾਣੀ ਪਹੁੰਚੇਗਾ।
ਵਿਧਾਇਕ ਦਹੀਯਾ ਨੇ ਅੱਗੇ ਇਹ ਵੀ ਦੱਸਿਆ ਕਿ ਇੰਨ੍ਹਾਂ ਪਿੰਡ ਵਾਸੀਆਂ ਦੀ ਪੁਰਾਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ ਅਤੇ ਜਲਦੀ ਹੀ ਇੰਨ੍ਹਾਂ ਪਿੰਡਾਂ ਵਿੱਚ ਵਾਟਰ ਵਰਕਸ ਨਬਾਰਡ ਅਤੇ ਸਟੇਟ ਸ਼ੇਅਰ ਰਾਹੀਂ ਬਣ ਜਾਣਗੇ ਜੋ ਕੇ ਮੰਜ਼ੂਰ ਹੋ ਚੁੱਕੇ ਹਨ।
ਵਿਧਾਇਕ ਦਹੀਯਾ ਨੇ ਕਿ ਉਹ ਆਪਣੇ ਹਲਕੇ ਦੇ ਵਾਸੀਆਂ ਦੀ ਮੁਸ਼ਕਲਾਂ ਨੂੰ ਹੱਲ ਕਰਨ ਲਈ ਤੱਤਪਰ ਰਹਿੰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਅਨੁਸਾਰ ਹਲਕੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਪਿੰਡ ਵਾਸੀਆਂ ਦੀ ਵਾਟਰ ਵਰਕਸ ਦੀ ਮੰਗ ਪੁਰਾਣੀਆਂ ਸਰਕਾਰਾਂ ਸਮੇਂ ਵੀ ਰਹੀ ਹੈ ਪਰ ਕਿਸੇ ਸਰਕਾਰ ਨੇ ਇੰਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਇੰਨ੍ਹਾਂ 3 ਪਿੰਡਾਂ ਦੇ ਵਾਟਰ ਵਰਸਕ ਮੰਜ਼ੂਰ ਹੋ ਗਏ ਹਨ ਅਤੇ ਜਲਦੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।