• Wednesday, 15 July 2026
Advertisement Advertisement
Ad banner Ad banner
ਹੈਲਪਲਾਈਨ-14567 ਬਜ਼ੁਰਗਾਂ ਲਈ ਸਹਾਇਤਾ, ਸੁਰੱਖਿਆ ਅਤੇ ਮਾਰਗਦਰਸ਼ਨ ਦਾ ਭਰੋਸੇਮੰਦ ਮਾਧਿਅਮ: ਡਿਪਟੀ ਕਮਿਸ਼ਨਰ

15 Jul 2026 | 3 Views

ਹੈਲਪਲਾਈਨ-14567 ਬਜ਼ੁਰਗਾਂ ਲਈ ਸਹਾਇਤਾ, ਸੁਰੱਖਿਆ ਅਤੇ ਮਾਰਗਦਰਸ਼ਨ ਦਾ ਭਰੋਸੇਮੰਦ ਮਾਧਿਅਮ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਬਜ਼ੁਰਗਾਂ ਨੂੰ ਐਲਡਰਲਾਈਨ-14567 ਹੈਲਪਲਾਈਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈ ਜਾ ਰਹੀ ਇਹ ਟੋਲ-ਫਰੀ ਹੈਲਪਲਾਈਨ ਬਜ਼ੁਰਗਾਂ ਨੂੰ ਸਰਕਾਰੀ ਭਲਾਈ ਸਕੀਮਾਂ, ਪੈਨਸ਼ਨ, ਸਿਹਤ ਸੇਵਾਵਾਂ, ਬਿਰਧ ਆਸ਼ਰਮਾਂ ਅਤੇ ਹੋਰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਅਤੇ ਮਾਰਗਦਰਸ਼ਨ ਪ੍ਰਦਾਨ ਕਰਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬਜ਼ੁਰਗ ਨੂੰ ਅਣਗਹਿਲੀ, ਦੁਰਵਿਵਹਾਰ, ਧੋਖਾਧੜੀ, ਪਰਿਵਾਰਕ ਵਿਵਾਦ ਜਾਂ ਹੋਰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਐਲਡਰਲਾਈਨ-14567 ’ਤੇ ਸੰਪਰਕ ਕਰਕੇ ਲੋੜੀਂਦੀ ਸਲਾਹ ਅਤੇ ਮਦਦ ਹਾਸਲ ਕਰ ਸਕਦਾ ਹੈ। ਹੈਲਪਲਾਈਨ ਰਾਹੀਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਤਿਕਾਰ ਅਤੇ ਭਲਾਈ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਕਿ ਲੋੜ ਪੈਣ ’ਤੇ ਹੈਲਪਲਾਈਨ-14567 ਦੀ ਵਰਤੋਂ ਕਰਕੇ ਬਜ਼ੁਰਗਾਂ ਨੂੰ ਸਮੇਂ ਸਿਰ ਸਹਾਇਤਾ ਅਤੇ ਸਹੀ ਮਾਰਗਦਰਸ਼ਨ ਦਿਵਾਇਆ ਜਾਵੇ।

Categories: Punjab

Tags: None

Published on: 15 Jul 2026

Guraashish Singh Dhaliwal
Mobile N/A
📣 Share this post

Latest News