-ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ :ਜ਼ਿਲ੍ਹਾ ਖੇਡ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 21ਅਕਤੂਬਰ:
ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਚੈਂਪੀਅਨਸ਼ਿਪ ਟਰਾਫੀ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਅਤੇ ਸਮੂਹ ਖੇਡ ਵਿਭਾਗ ਵੱਲੋਂ ਟਰਾਫੀ ਟੂਰ ਦਾ ਸਵਾਗਤ ਕੀਤਾ ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਕਿਹਾ ਕਿ ਇਸ ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਸਣੇ ਆਮ ਲੋਕਾਂ ਵਿੱਚ ਹਾਕੀ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਜਿੱਤ ਹਾਰ ਤੱਕ ਸੀਮਤ ਨਹੀਂ ਹਨ, ਸਗੋਂ ਸਿਹਤਮੰਦ ਜੀਵਨ ਅਤੇ ਚੰਗੇ ਆਚਰਨ ਦੀ ਸਿਰਜਣਾ ਦਾ ਅਹਿਮ ਸਾਧਨ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਭਾਗ ਲਿਆ।
ਉਨ੍ਹਾਂ ਕਿਹਾ ਕਿ ਕਰਵਾਏ ਜਾ ਰਹੇ ਹਾਕੀ ਟੂਰਨਾਮੈਂਟ ਵਿੱਚ ਵੱਧ ਤੋਂ ਵੱਧ ਖੇਡ ਪ੍ਰੇਮੀ ਭਾਗ ਲੈਣ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਖੇਡਾਂ ਵਿੱਚ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਅਕਤੀ ਨੂੰ ਮਾਨਸਿਕ ਤੌਰ 'ਤੇ ਵੀ ਤੰਦਰੁਸਤ ਬਣਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਇਸ ਤੋਂ ਬਾਅਦ ਇਹ ਟਰਾਫੀ ਫਾਜ਼ਿਲਕਾ ਲਈ ਰਵਾਨਾ ਕੀਤੀ ਜਾਵੇਗੀ।
ਇਸ ਮੌਕੇ ਹਾਕੀ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਸਿੱਧੂ, ਉਪਕਾਰ ਸਿੰਘ,ਮਨਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਨਿਰਮਲ ਸਿੰਘ ਅਤੇ ਸਤਪਾਲ ਮਾਨ ਤੋਂ ਇਲਾਵਾ ਖੇਡ ਵਿਭਾਗ ਦੇ ਸਮੂਹ ਕੋਚ, ਨੁਮਾਇੰਦੇ, ਆਹੁਦੇਦਾਰ, ਖਿਡਾਰੀ ਆਦਿ ਹਾਜ਼ਰ ਸਨ।