• Tuesday, 3 March 2026
Advertisement Advertisement
ਹੋਲਾ ਮਹੱਲਾ ਮੌਕੇ ਐਨਡੀਆਰਐਫ ਟੀਮਾਂ ਵੱਲੋਂ ਨਹਿਰਾਂ ਅਤੇ ਦਰਿਆਵਾਂ ‘ਚ ਪਟਰੋਲਿੰਗ ਜਾਰੀ

03 Mar 2026 | 7 Views

ਹੋਲਾ ਮਹੱਲਾ ਮੌਕੇ ਐਨਡੀਆਰਐਫ ਟੀਮਾਂ ਵੱਲੋਂ ਨਹਿਰਾਂ ਅਤੇ ਦਰਿਆਵਾਂ ‘ਚ ਪਟਰੋਲਿੰਗ ਜਾਰੀ

ਸ੍ਰੀ ਅਨੰਦਪੁਰ ਸਾਹਿਬ 03 ਮਾਰਚ: ਹੋਲਾ ਮਹੱਲਾ ਦੇ ਪਵਿੱਤਰ ਤਿਉਹਾਰ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਐਨ.ਡੀ.ਆਰ.ਐਫ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਇਲਾਕੇ ਦੀਆਂ ਨਹਿਰਾਂ ਅਤੇ ਦਰਿਆਵਾਂ ‘ਚ ਨਿਰੰਤਰ ਪਟਰੋਲਿੰਗ ਕੀਤੀ ਜਾ ਰਹੀ ਹੈ। ਮੇਲੇ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਨੂੰ ਧਿਆਨ ਵਿੱਚ ਰੱਖਦਿਆਂ ਜਲ ਸਰੋਤਾਂ ਨੇੜੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਲਈ ਪਹਿਲਾਂ ਤੋਂ ਹੀ ਪੂਰੇ ਪ੍ਰਬੰਧ ਕੀਤੇ ਗਏ ਹਨ।

       ਐਨਡੀਆਰਐਫ ਦੀਆਂ ਟੀਮਾਂ ਵੱਲੋਂ ਸੰਵੇਦਨਸ਼ੀਲ ਅਤੇ ਭੀੜ ਵਾਲੀਆਂ ਥਾਵਾਂ ‘ਤੇ ਖਾਸ ਨਿਗਰਾਨੀ ਰੱਖੀ ਜਾ ਰਹੀ ਹੈ। ਮਾਹਿਰ ਗੋਤਾਖੋਰਾਂ, ਬਚਾਅ ਕਿਸ਼ਤੀਆਂ ਅਤੇ ਜ਼ਰੂਰੀ ਸੁਰੱਖਿਆ ਸਾਜੋ-ਸਮਾਨ ਨਾਲ ਲੈਸ ਟੀਮਾਂ ਹਰ ਵੇਲੇ ਐਮਰਜੈਂਸੀ ਹਾਲਾਤ ਨਾਲ ਨਿਪਟਣ ਲਈ ਤਿਆਰ ਹਨ। ਇਸ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨਾਲ ਸਹਿਯੋਗ ਬਣਾਈ ਰੱਖਦਿਆਂ ਸਾਂਝੇ ਤੌਰ ‘ਤੇ ਮੌਕ ਡ੍ਰਿਲਾਂ ਵੀ ਕੀਤੀਆਂ ਗਈਆਂ ਹਨ, ਤਾਂ ਜੋ ਕਿਸੇ ਵੀ ਅਚਾਨਕ ਸਥਿਤੀ ਵਿੱਚ ਤੁਰੰਤ ਕਾਰਵਾਈ ਸੰਭਵ ਹੋ ਸਕੇ।

    ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਨਹਿਰਾਂ ਅਤੇ ਦਰਿਆਵਾਂ ਨੇੜੇ ਚੇਤਾਵਨੀ ਬੋਰਡ ਲਗਾਏ ਗਏ ਹਨ ਅਤੇ ਸੰਗਤਾਂ ਨੂੰ ਗਹਿਰੇ ਪਾਣੀ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਸੇਵਾਦਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸੁਰੱਖਿਅਤ ਥਾਵਾਂ ‘ਤੇ ਹੀ ਇਸ਼ਨਾਨ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।

     ਪ੍ਰਸ਼ਾਸਨ ਨੇ ਕਿਹਾ ਕਿ ਹੋਲਾ ਮਹੱਲਾ ਦੌਰਾਨ ਹਰ ਸੰਭਵ ਕਦਮ ਉਠਾਇਆ ਜਾ ਰਿਹਾ ਹੈ, ਤਾਂ ਜੋ ਤਿਉਹਾਰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਹੋਵੇ। ਐਨਡੀਆਰਐਫ ਦੀ ਤਾਇਨਾਤੀ ਨਾਲ ਸੰਗਤਾਂ ਵਿੱਚ ਭਰੋਸਾ ਵਧਿਆ ਹੈ ਅਤੇ ਜਲ ਸਰੋਤਾਂ ਨੇੜੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਹੋਏ ਹਨ।

Also Read - ਫਿਰੋਜ਼ਪੁਰ ਵਿਖੇ 6 ਮਾਰਚ ਤੋਂ ਸਜੇਗਾ ‘ਪੰਜਾਬ ਸਖੀ ਸ਼ਕਤੀ ਮੇਲਾ

Categories: Punjab

Tags: None

Published on: 03 Mar 2026

Guraashish Singh Dhaliwal
Mobile N/A
📣 Share this post

Latest News