ਬਠਿੰਡਾ, 2 ਅਪ੍ਰੈਲ : ਪੰਜਾਬ ਸਰਕਾਰ, ਖੇਡ ਵਿਭਾਗ ਵੱਲੋ ਸਾਲ 2026-27 ਦੇ ਸੈਸ਼ਨ ਲਈ ਸਪੋਰਟਸ ਵਿੰਗ (ਡੇ-ਸਕਾਲਰ) ਸਕੂਲਾ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਟਰਾਇਲ ਜਿਲ੍ਹਾ ਬਠਿੰਡਾ ਦੇ ਵੱਖ-ਵੱਖ ਕੋਚਿੰਗ ਸੈਂਟਰਾ ਅਤੇ ਵੱਖ-ਵੱਖ ਗੇਮਾਂ ਲਈ ਕਰਵਾਏ ਜਾ ਰਹੇ ਹਨ। ਇਹ ਟਰਾਇਲ 6 ਅਪ੍ਰੈਲ 2026 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ ਅੰਡਰ 14, ਅੰਡਰ 17, ਅੰਡਰ 19 ਏਜ ਗਰੁੱਪ ਵਿੱਚ ਕਰਵਾਏ ਜਾਣੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਟਰਾਇਲ ਵੱਖ-ਵੱਖ ਗੇਮਾਂ ਵਿੱਚ ਸਬੰਧਤ ਕੋਚਿਜ ਵੱਲੋਂ ਕਰਵਾਏ ਜਾਣਗੇ। ਇਨ੍ਹਾਂ ਟਰਾਇਲਾਂ ਵਿੱਚ ਐਥਲੈਟਿਕਸ, ਜੁਡੋ, ਵਾਲੀਬਾਲ, ਫੁੱਟਬਾਲ, ਸਾਈਕਲਿੰਗ, ਬਾਕਸਿੰਗ, ਬਾਸਕਟਬਾਲ, ਹਾਕੀ , ਕੁਸ਼ਤੀ, ਨੈਟਬਾਲ ਆਦਿ ਖੇਡਾਂ ਸ਼ਾਮਿਲ ਹਨ। ਸਿਲੈਕਟ ਹੋਏ ਖਿਡਾਰੀਆ ਨੂੰ ਖੇਡ ਵਿਭਾਗ ਦੀਆਂ ਹਦਾਇਤਾ ਅਨੁਸਾਰ ਸਵੇਰੇ-ਸ਼ਾਮ ਫ੍ਰੀ ਕੋਚਿੰਗ ਅਤੇ ਡਾਇਟ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਪੋਰਟਸ ਵਿੰਗਾਂ ਵਿਚ ਦਾਖਲ ਹੋਣ ਵਾਲੇ ਖਿਡਾਰੀ/ਖਿਡਾਰਨ ਦਾ ਜਨਮ ਅੰ.14 ਲਈ ਜਨਮ 01 ਜਨਵਰੀ 2013, ਅੰ-17 ਲਈ 01 ਜਨਵਰੀ 2010, ਅਤੇ ਅੰ.19 ਲਈ 01 ਜਨਵਰੀ 2008 ਜਾਂ ਇਸ ਤੋ ਬਾਅਦ ਦੇ ਹੋਣਾ ਚਾਹੀਦਾ ਹੈ ਅਤੇ ਖਿਡਾਰੀ ਫਿਜੀਕਲ ਅਤੇ ਮੈਡੀਕਲੀ ਫਿੱਟ ਹੋਵੇ। ਇਨ੍ਹਾ ਚੋਣ ਟਰਾਇਲਾਂ ਲਈ ਖਿਡਾਰੀ ਜਿਲ੍ਹਾ ਬਠਿੰਡਾ ਨਾਲ ਸਬੰਧ ਰੱਖਦਾ ਹੋਵੇ ਅਤੇ ਪੰਜਾਬ ਦਾ ਵਸਨੀਕ ਹੋਵੇ। ਉਸ ਵਲੋ ਜਿਲ੍ਹਾ ਪੱਧਰ ਕੰਪੀਟੀਸ਼ਨਾਂ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਵਿਚੋ ਕੋਈ ਇਕ ਪੁਜੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵਲੋ ਸਟੇਟ ਪੱਧਰ ਕੰਪੀਟੀਸ਼ਨ ਵਿਚ ਹਿੱਸਾ ਲਿਆ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਅਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆ ਨੂੰ ਸਬੰਧਤ ਟਰਾਇਲ ਸਥਾਨ ਤੇ ਠੀਕ ਸਵੇਰੇ 08 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨਗੇ। ਇਨ੍ਹਾਂ ਵਿੰਗਾਂ ਲਈ ਦਾਖਲ਼ਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ਤੇ ਜਾਂ ਇਸ ਤੋ ਪਹਿਲਾਂ ਜਿਲ੍ਹਾ ਖੇਡ ਦਫਤਰ ਬਠਿੰਡਾ ਤੋ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਸਰਟੀਫਿਕੇਟ, ਅਧਾਰ ਕਾਰਡ ਅਤੇ ਖੇਡ ਪ੍ਰਾਪਤੀਆ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾ ਦੀਆਂ ਫੋਟੋ ਕਾਪੀਆਂ ਸਮੇਤ 2 ਤਾਜਾ ਪਾਸਪੋਰਟ ਸਾਈਜ ਫੋਟੋਗ੍ਰਾਫ ਲੈ ਕੇ ਆਉਣਗੇ ਅਤੇ ਚੋਣ ਟਰਾਇਲਾਂ ਵਿਚ ਭਾਗ ਲੈਣ ਵਾਲੇ ਖਿਡਾਰੀ/ਖਿਡਾਰਨਾਂ ਨੂੰ ਵਿਭਾਗ ਵਲੋ ਕੋਈ ਟੀ.ਏ/ਡੀ.ਏ ਨਹੀ ਦਿੱਤਾ ਜਾਵੇਗਾ।