• Saturday, 7 March 2026
Advertisement Advertisement
ਇਲਾਜ ਅਧੀਨ ਮਰੀਜਾਂ ਨੂੰ ਖੇਡ ਅਤੇ ਪੁਨਰਵਾਸ ਉਪਕਰਨਾਂ ਦੀ ਕੀਤੀ ਵੰਡ

06 Mar 2026 | 5 Views

ਇਲਾਜ ਅਧੀਨ ਮਰੀਜਾਂ ਨੂੰ ਖੇਡ ਅਤੇ ਪੁਨਰਵਾਸ ਉਪਕਰਨਾਂ ਦੀ ਕੀਤੀ ਵੰਡ

ਫਾਜ਼ਿਲਕਾ 6 ਮਾਰਚ

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਰਹਿਨੁਮਾਈ ਹੇਠ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਕਰਨ ਅਤੇ ਇਸ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ। ਜਟ ਵਾਲੀ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ. ਸ. ਗੁਰਮੀਤ ਸਿੰਘ ਪੁੱਜੇ ਸਨ। ਇਸ ਮੌਕੇ ਨਸ਼ਾ ਨਾ ਕਰਨ ਅਤੇ ਨਸ਼ਾ ਤੋਂ ਦੂਰ ਰਹਿਣ ਬਾਰੇ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਵੱਲੋਂ ਉਘਾ ਯੋਗਦਾਨ ਪਾਉਂਦੇ ਹੋਏ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵੱਲੋਂ ਨਸ਼ਿਆਂ ਦੀ ਮਾੜੀ ਅਲਾਮਤ ਬਾਰੇ ਵੀ ਹਾਜਰੀਨ ਨੂੰ ਜਾਣੂੰ ਕਰਵਾਇਆ ਗਿਆ।

ਇਸ ਦੌਰਾਨ ਐਸ.ਐਸ.ਪੀ. ਸ. ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਪੁਲਿਸ, ਸਿਵਲ ਤੇ ਸਿਹਤ ਵਿਭਾਗ ਲਗਾਤਾਰ ਗਤੀਵਿਧੀਆਂ ਉਲੀਕ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਰੋਗੀਆਂ ਦਾ ਨਸ਼ਾ ਛੁਡਾਓ ਕੇਂਦਰਾਂ ਵਿਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਨਾਲ ਮੁੜ ਤੋਂ ਜ਼ੋੜਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਕਰਵਾਉਣ ਦਾ ਉਦੇਸ਼ ਤੁਹਾਡੇ ਤੱਕ ਪਹੁੰਚ ਕਰਕੇ ਤੁਹਾਨੂੰ ਇਸ ਰੋਗ ਤੋਂ ਛੁਟਕਾਰਾ ਦਿਵਾਉਣਾ ਹੈ ਤੇ ਤੰਦਰੁਸਤ ਕਰਕੇ ਤੁਹਾਨੂੰ ਘਰ ਵਾਪਸ ਭੇਜਣਾ ਹੈ ਤਾਂ ਜ਼ੋ ਤੁਸੀ ਜਾ ਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣੋ ਤੇ ਨਸ਼ੇ ਦਾ ਖਾਤਮਾ ਕਰਨ ਵਿਚ ਚਲਾਈ ਗਈ ਮੁਹਿੰਮ ਵਿਚ ਵੱਧ ਚੜ ਕੇ ਯੋਗਦਾਨ ਪਾਉ।

ਉਨ੍ਹਾਂ ਕਿਹਾ ਕਿ ਨਸ਼ਾ ਛੁਡਾਓ ਕੇਂਦਰ ਜਿੰਦਗੀ ਬਚਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲਾਂ ਫਾਜ਼ਿਲਕਾ ਅਤੇ ਸਿਵਲ ਹਸਪਤਾਲ ਅਬੋਹਰ ਅਤੇ ਪੁਨਰਵਾਸ ਕੇਂਦਰ ਜੱਟਵਾਲੀ ਵਿਖੇ ਚਲਾਏ ਜਾ ਰਹੇ ਹਨ ਤੇ ਨਸ਼ਾ ਪੀੜਤਾਂ ਨੂੰ ਇਲਾਜ ਦੇਣ ਦੇ ਨਾਲ—ਨਾਲ ਉਨ੍ਹਾਂ ਦੀ ਕਾਉਸਲਿੰਗ ਵੀ ਕੀਤੀ ਜਾਂਦੀ ਹੈ ਤਾਂ ਜ਼ੋ ਇਕ ਵਾਰ ਠੀਕ ਹੋ ਕੇ ਮੁੜ ਤੋਂ ਇਸ ਰਾਹੇ ਨਾ ਪੈ ਜਾਣ। ਉਨ੍ਹਾਂ ਕਿਹਾ ਕਿ ਨਸ਼ੇ ਵੱਲ ਪੈਣ ਨਾਲ ਖੁਦ ਤਾਂ ਅਸੀਂ ਪੀੜ੍ਹਤ ਹੁੰਦੇ ਹੀ ਹਾਂ ਸਗੋ ਇਸਦਾ ਸੇਕ ਸਾਡੇ ਪਰਿਵਾਰ ਨੂੰ ਵੀ ਲਗਦਾ ਹੈ। ਇਸ ਕਰਕੇ ਨਸ਼ੇ ਤੋਂ ਦੂਰ ਰਿਹਾ ਜਾਵੇ ਤੇ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਵਿਚ ਆਪਣਾ ਸਹਿਯੋਗ ਦੇਈਏ।

ਇਸ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗੜਵਾਲ ਨੇ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਨਸ਼ਿਆਂ ਦੀ ਰੋਕਥਾਮ ਕਰਨਾ, ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਪੀੜ੍ਹਤਾਂ ਦਾ ਇਲਾਜ ਕਰਵਾਉਣਾ ਤੇ ਨਸ਼ਾ ਪੀੜ੍ਹਤਾ ਦੀ ਰਿਕਵਰੀ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾਂ ਨਾਲ ਜ਼ੋੜਨਾ। ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜ੍ਹਤ ਲੋਕਾਂ ਨੂੰ ਨਸ਼ੇ ਤੋਂ ਬਾਹਰ ਕੱਢਣ ਲਈ ਖੇਡਾਂ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦਾ ਧਿਆਨ ਨਸ਼ੇ ਤੋਂ ਹਟ ਕੇ ਖੇਡਾਂ ਵੱਲ ਲਗੇ ।

ਇਸ ਉਪਰੰਤ ਡਾ. ਐਰਿਕ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਜੱਟ ਵਾਲੀ ਪੁਨਰਵਾਸ ਕੇਂਦਰ ਵਿਖੇ ਮਰੀਜਾਂ ਨੂੰ ਨਸ਼ਾ ਛੁਡਾਉਣ ਦੀਆਂ ਰੋਜਾਨਾਂ ਦੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ ਗਿਆ।

ਇਸ ਮੌਕੇ ਡਾ. ਅਰਪਿਤ ਗੁਪਤਾ, ਪਾਰਸ ਬਜਾਜ, ਸੁਖਜਿੰਦਰ ਸਿੰਘ ਤੋਂ ਇਲਾਵਾ ਹੋਰ ਸਿਹਤ ਸਟਾਫ ਮੌਜੂਦ ਸੀ।

Categories: Health

Tags: None

Published on: 06 Mar 2026

Guraashish Singh Dhaliwal
Mobile N/A
📣 Share this post

Latest News