• Sunday, 25 October 2026
Advertisement Advertisement
Ad banner Ad banner
ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ: ਡਿਪਟੀ ਕਮਿਸ਼ਨਰ

24 Oct 2026 | 14 Views

ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ: ਡਿਪਟੀ ਕਮਿਸ਼ਨਰ



 

ਹੁਣ ਤੱਕ 175520  ਮੀਟ੍ਰਿਕ ਟਨ ਝੋਨੇ ਦੀ ਆਮਦ, 159260 ਮੀਟ੍ਰਿਕ ਟਨ ਦੀ ਹੋਈ ਖ਼ਰੀਦ

 

ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ:

 

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

 

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਦੀ ਸਹੂਲਤ ਨੂੰ ਤਰਜੀਹ ਦਿੱਤੀ ਜਾਵੇ ਅਤੇ ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਢੇਰ ਨਾ ਲੱਗਣ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ।

 

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,75,520 ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 1,59,260 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 71,638.36 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
 
 

Categories: Punjab

Tags: Local

Published on: 24 Oct 2026

Guraashish Singh Dhaliwal
Mobile N/A
📣 Share this post

Latest News