• Wednesday, 28 October 2026
Advertisement Advertisement
Ad banner Ad banner
ਝੋਨੇ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ: ਡਿਪਟੀ ਕਮਿਸ਼ਨਰ

27 Oct 2026 | 18 Views

ਝੋਨੇ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ: ਡਿਪਟੀ ਕਮਿਸ਼ਨਰ

 

ਹੁਣ ਤੱਕ 2,76,297 ਮੀਟ੍ਰਿਕ ਟਨ ਝੋਨੇ ਦੀ ਆਮਦ, 2,55,933 ਮੀਟ੍ਰਿਕ ਟਨ ਦੀ ਹੋਈ ਖ਼ਰੀਦ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ:

ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ, ਫ਼ਸਲ ਦੀ ਲਿਫਟਿੰਗ ਅਤੇ ਅਦਾਇਗੀ ਸਬੰਧੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਅਤੇ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਤ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫ਼ਾਈ, ਬਾਰਦਾਨੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਖ਼ਰੀਦ ਕਾਰਜਾਂ ਵਿੱਚ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 2,76,297 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 2,55,933 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 1,29,644.64 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।

Categories: Punjab

Tags: Local

Published on: 27 Oct 2026

Guraashish Singh Dhaliwal
Mobile N/A
📣 Share this post

Latest News