• Thursday, 22 October 2026
Advertisement Advertisement
Ad banner Ad banner
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ’ਤੇ ਪ੍ਰਸ਼ਾਸਨ ਦੀ ਨਜ਼ਰ- ਡਿਪਟੀ ਕਮਿਸ਼ਨਰ

22 Oct 2026 | 11 Views

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ’ਤੇ ਪ੍ਰਸ਼ਾਸਨ ਦੀ ਨਜ਼ਰ- ਡਿਪਟੀ ਕਮਿਸ਼ਨਰ



- ਕਿਸਾਨਾਂ ਦੀ ਸਹੂਲਤ ਲਈ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ:

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਨਾਲ-ਨਾਲ ਖ਼ਰੀਦ ਅਤੇ ਲਿਫਟਿੰਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖ਼ਰੀਦ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ।

ਇਸ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 21 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 1,11,984 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ 1,00,691 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
 
 

Categories: Punjab

Tags: Local

Published on: 22 Oct 2026

Guraashish Singh Dhaliwal
Mobile N/A
📣 Share this post

Latest News