• Monday, 26 October 2026
Advertisement Advertisement
Ad banner Ad banner
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

25 Oct 2026 | 22 Views

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

 

ਹੁਣ ਤੱਕ 2.17 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ:

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,17,817 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 1,98,228 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਦਕਿ 91,178.03 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ।

Categories: Punjab

Tags: Local

Published on: 25 Oct 2026

Guraashish Singh Dhaliwal
Mobile N/A
📣 Share this post

Latest News