• Monday, 16 November 2026
Advertisement Advertisement
Ad banner Ad banner
ਜਨਗਣਨਾ 2027 ਲਈ ਮੁਕਤਸਰ ਵਿੱਚ ਜਾਗਰੂਕਤਾ ਮੁਹਿੰਮ ਤੇਜ਼, 16 ਨਵੰਬਰ ਤੋਂ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

15 Nov 2026 | 9 Views

ਜਨਗਣਨਾ 2027 ਲਈ ਮੁਕਤਸਰ ਵਿੱਚ ਜਾਗਰੂਕਤਾ ਮੁਹਿੰਮ ਤੇਜ਼, 16 ਨਵੰਬਰ ਤੋਂ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ: ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਡਿਜੀਟਲ ਜਾਗਰੂਕਤਾ ਵੈਨ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਜਾਗਰੂਕਤਾ ਵੈਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਵੀ ਲੋਕਾਂ ਨੂੰ ਜਨਗਣਨਾ 2027 ਬਾਰੇ ਜਾਗਰੂਕ ਕੀਤਾ ਗਿਆ। ਅੱਜ ਵੈਨ ਰਾਹੀਂ ਕੋਟਲੀ ਦੇਵਨ, ਬੂੜਾ ਗੁੱਜਰ, ਮੜ੍ਹ ਮੱਲੂ, ਜੱਸੇਆਣਾ, ਲੰਡੇ ਰੋਡਾ, ਮਾਂਗਟ ਕੇਰ, ਕਾਨਿਆਂਵਾਲੀ, ਜਗਤ ਸਿੰਘ ਵਾਲਾ, ਮੁਕੰਦ ਸਿੰਘ ਵਾਲਾ, ਮਾਨ ਸਿੰਘ ਵਾਲਾ, ਭੰਗੇਵਾਲਾ, ਜੰਡੋਕੇ, ਲੁੱਭਾਣਿਆਂ ਵਾਲੀ, ਸੀਰਵਾਲੀ, ਬੁੱਢੀਮਾਲ, ਸਕਾਂਵਾਲੀ, ਰੰਧਾਵਾ ਅਤੇ ਡੋਹਕ ਸਮੇਤ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

16 ਤੋਂ 30 ਨਵੰਬਰ ਤੱਕ ਘਰ ਬੈਠੇ ਕਰ ਸਕੋਗੇ ਸਵੈ-ਗਣਨਾ

ਜਨਗਣਨਾ 2027 ਤਹਿਤ ਸਵੈ-ਗਣਨਾ (Self Enumeration) ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਅਧਿਕਾਰਤ ਵੈੱਬਸਾਈਟ se.census.gov.in ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਣਗੇ।

ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (SE ID) ਜਾਰੀ ਕੀਤਾ ਜਾਵੇਗਾ। ਇਸ ਨੰਬਰ ਨੂੰ ਬਾਅਦ ਵਿੱਚ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ।

16 ਨਵੰਬਰ ਨੂੰ ਇਨ੍ਹਾਂ ਪਿੰਡਾਂ ਵਿੱਚ ਪਹੁੰਚੇਗੀ ਜਾਗਰੂਕਤਾ ਵੈਨ

16 ਨਵੰਬਰ ਨੂੰ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਸੰਗਰਾਣਾ, ਚੌਂਤਰਾ, ਚੜੇਵਾਨ, ਝਬੇਲਵਾਲੀ, ਡੋਡਾਂਵਾਲੀ, ਉਦੇਕਰਨ, ਸਰਾਏਨਾਗਾ, ਜਮੂਆਣਾ, ਮੋਤਲੇ ਵਾਲਾ, ਚੱਕ ਬਾਜਾ ਮਰਾੜ, ਤਖ਼ਤ ਮਲਾਣਾ, ਵੜਿੰਗ, ਖਾਰਾ, ਸਮਾਘ, ਹਰੀ ਕੇ ਕਲਾਂ ਅਤੇ ਖੋਖਰ ਪਿੰਡਾਂ ਵਿੱਚ ਪਹੁੰਚੇਗੀ। ਇੱਥੇ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਅਤੇ ਸਵੈ-ਗਣਨਾ ਦੀ ਸਹੂਲਤ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਜਨਗਣਨਾ ਵਿੱਚ ਭਾਗ ਲੈਣ ਦੀ ਅਪੀਲ

ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ 2027 ਦੀ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਉਣ।

ਉਨ੍ਹਾਂ ਕਿਹਾ ਕਿ ਜਨਗਣਨਾ ਇੱਕ ਮਹੱਤਵਪੂਰਨ ਰਾਸ਼ਟਰੀ ਕਾਰਜ ਹੈ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਹਰੇਕ ਨਾਗਰਿਕ ਦਾ ਸਹਿਯੋਗ ਜ਼ਰੂਰੀ ਹੈ।

Categories: Punjab

Tags: None

Published on: 15 Nov 2026

Guraashish Singh Dhaliwal
Mobile N/A
📣 Share this post

Latest News