• Saturday, 2 May 2026
Advertisement Advertisement
Ad banner
ਜਨਗਣਨਾ 2027 ਤਹਿਤ ਸੈਲਫ-ਇਨਿਊਮਰੇਸ਼ਨ ਦੀ ਸਹੂਲਤ ਸ਼ੁਰੂ, 14 ਮਈ ਤੱਕ ਆਨਲਾਈਨ ਭਰੋ ਫਾਰਮ — ਡਿਪਟੀ ਕਮਿਸ਼ਨਰ

01 May 2026 | 11 Views

ਜਨਗਣਨਾ 2027 ਤਹਿਤ ਸੈਲਫ-ਇਨਿਊਮਰੇਸ਼ਨ ਦੀ ਸਹੂਲਤ ਸ਼ੁਰੂ, 14 ਮਈ ਤੱਕ ਆਨਲਾਈਨ ਭਰੋ ਫਾਰਮ — ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 01 ਮਈ : 
ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਸ਼ੁਰੂ ਹੋ ਚੁੱਕੀ ਹੈ। ਇਸ ਵਿਵਸਥਾ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਣਗੇ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਸ ਸਮੇਂ ਦੌਰਾਨ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਅੱਜ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਫਾਰਮ ਸਬਮਿਟ ਕਰਨ ਉਪਰੰਤ ਇੱਕ ਵਿਲੱਖਣ ਸੈਲਫ-ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ। ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ ‘ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿੱਚ ਸਹਿਯੋਗ ਦੇਣ।

ਇਸ ਮੌਕੇ ਨੋਡਲ ਅਫ਼ਸਰ ਜਨਗਣਨਾ ਗੁਰਿੰਦਰ ਸਿੰਘ ਉੱਪ ਅਰਥ ਅੰਕੜਾ ਸਲਾਹਕਾਰ, ਸਹਾਇਕ ਖੋਜ ਅਫ਼ਸਰ ਤਰਸੇਮ ਲਾਲ, ਸਹਾਇਕ ਚਾਰਜ ਅਫ਼ਸਰ ਸਤੀਸ਼ ਕੁਮਾਰ ਐਸ.ਡੀ.ਈ, ਫੀਲਡ ਟ੍ਰੇਨਰ ਅਫ਼ਸਰ ਅੰਕੁਸ਼ ਵਢੇਰਾ, ਸੁਪਰਵਾਇਜ਼ਰ ਹਰੀਸ਼ ਕੁਮਾਰ ਅਤੇ ਗਿਣਤੀਕਾਰ ਤਲਵਿੰਦਰ ਸਿੰਘ ਹਾਜ਼ਰ ਸਨ।

Categories: Punjab

Tags: None

Published on: 01 May 2026

Guraashish Singh Dhaliwal
Mobile N/A
📣 Share this post

Latest News