• Tuesday, 8 September 2026
Advertisement Advertisement
Ad banner Ad banner
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4: ਸ੍ਰੀ ਮੁਕਤਸਰ ਸਾਹਿਬ ਵਿੱਚ ਬਲਾਕ ਪੱਧਰੀ ਖੇਡਾਂ ਦਾ ਆਗਾਜ਼

07 Sep 2026 | 10 Views

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4: ਸ੍ਰੀ ਮੁਕਤਸਰ ਸਾਹਿਬ ਵਿੱਚ ਬਲਾਕ ਪੱਧਰੀ ਖੇਡਾਂ ਦਾ ਆਗਾਜ਼

ਸ੍ਰੀ ਮੁਕਤਸਰ ਸਾਹਿਬ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4’ ਤਹਿਤ ਸ੍ਰੀ ਮੁਕਤਸਰ ਸਾਹਿਬ ਬਲਾਕ ਵਿੱਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ (ਕਾਕਾ ਬਰਾੜ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਵਿਧਾਇਕ ਜਗਦੀਪ ਸਿੰਘ (ਕਾਕਾ ਬਰਾੜ) ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਖਿਡਾਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਹਾਸਲ ਕਰ ਸਕਦੇ ਹਨ ਅਤੇ ਇਸ ਨਾਲ ਉਨ੍ਹਾਂ ਲਈ ਉੱਚ ਪੱਧਰੀ ਨੌਕਰੀਆਂ ਦੇ ਮੌਕੇ ਵੀ ਪੈਦਾ ਹੁੰਦੇ ਹਨ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਐਡਵੋਕੇਟ ਅਭੀਜੀਤ ਸਿੰਘ ਸੰਗਰਾਣਾ ਅਤੇ ਡੀ.ਐਮ. ਸਪੋਰਟਸ ਸੁਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਪਹਿਲੇ ਦਿਨ ਅੰਡਰ-14, ਅੰਡਰ-17 ਅਤੇ ਅੰਡਰ-21 ਉਮਰ ਵਰਗ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਨ੍ਹਾਂ ਮੁਕਾਬਲਿਆਂ ਦੌਰਾਨ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਪ੍ਰੋਗਰਾਮ ਦੌਰਾਨ ਖੇਡ ਵਿਭਾਗ ਦੇ ਕੋਚ, ਦਫ਼ਤਰੀ ਸਟਾਫ਼, ਸਿੱਖਿਆ ਵਿਭਾਗ ਦੇ ਡੀ.ਪੀ.ਈ./ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਟੀਮ ਅਤੇ ਹੋਰ ਪਤਵੰਤੇ ਵੀ ਹਾਜ਼ਰ ਰਹੇ।

‘ਖੇਡਾਂ ਵਤਨ ਪੰਜਾਬ ਦੀਆਂ-2026’ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵੱਲ ਇੱਕ ਅਹਿਮ ਉਪਰਾਲਾ ਹੈ।

Categories: Punjab

Tags: None

Published on: 07 Sep 2026

Guraashish Singh Dhaliwal
Mobile N/A
📣 Share this post

Latest News