• Tuesday, 29 September 2026
Advertisement Advertisement
Ad banner Ad banner
ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4” ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਅੰਡਰ—14 ਅਤੇ ਅੰਡਰ— 17 ਦੇ ਨਤੀਜੇ ਰਹੇ ਸ਼ਾਨਦਾਰ

29 Sep 2026 | 8 Views

ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4” ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਅੰਡਰ—14 ਅਤੇ ਅੰਡਰ— 17 ਦੇ ਨਤੀਜੇ ਰਹੇ ਸ਼ਾਨਦਾਰ

 

 ਸ੍ਰੀ ਮੁਕਤਸਰ ਸਾਹਿਬ, 29 ਸਤੰਬਰ

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4 ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਖੇਡ ਅਫਸਰ ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਦੂਜੇ ਦਿਨ ਅੰ—14 ਅਤੇ ਅੰ—17 ਉਮਰ ਵਰਗ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ । ਗੇਮ ਫੁੱਟਬਾਲ ਅੰ—14 ਲੜਕੀਆਂ ਵਿੱਚ ਖੁੰਡੇ ਹਲਾਲ ਦੀ ਟੀਮ ਨੇ ਪਹਿਲਾ ਸਥਾਨ, ਅੰਮ੍ਰਿਤ ਪਬਲਿਕ ਸਕੂਲ ਭਲਾਈਆਣਾ ਦੀ ਟੀਮ ਨੇ ਦੂਜਾ ਅਤੇ ਖੁੰਨਣ ਕਲਾਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ—17 ਲੜਕੀਆਂ ਵਿੱਚ ਖੁੰਨਣ ਕਲਾਂ ਦੀ ਟੀਮ ਨੇ ਪਹਿਲਾ, ਖੁੰਡੇ ਹਲਾਲ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਚਿੱਬੜਾਂਵਾਲੀ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ।

ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਗੇਮ ਹੈਂਡਬਾਲ ਅੰ—14 ਲੜਕੇ ਵਿੱਚ ਸ.ਸ.ਸ ਮਹਿਮੂਦ ਖੇੜਾ ਦੀ ਟੀਮ ਨੇ ਪਹਿਲਾ ਸਥਾਨ, ਸਰਕਾਰੀ ਸ.ਸ.ਸਕੂਲ ਕਬਰਵਾਲਾ ਦੀ ਟੀਮ ਨੇ ਦੂਜਾ ਸਥਾਨ, ਸ.ਸ.ਸ.ਸ ਭੁੱਲਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰ—17 ਲੜਕੇ ਹੈਂਡਬਾਲ ਵਿੱਚ ਐਸ.ਡੀ.ਸ.ਸ.ਸਕੂਲ ਰੱਥੜੀਆਂ ਦੀ ਟੀਮ ਨੇ ਪਹਿਲਾ ਸਥਾਨ,ਸਰਕਾਰੀ ਸ.ਸ.ਸਕੂਲ ਕਬਰਵਾਲਾ ਦੀ ਟੀਮ ਨੇ ਦੂਜਾ ਸਥਾਨ, ਸ.ਸ.ਸ.ਸ ਅਬੁਲ ਖੁਰਾਣਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰਾਂ ਹੈਂਡਬਾਲ ਲੜਕੀਆਂ ਦੇ ਮੁਕਾਬਲਿਆਂ ਵਿੱਚ ਅੰ—14 ਵਿੱਚ ਸ.ਸ.ਸ.ਸ ਮਹਿਮੂਦ ਖੇੜਾ ਦੀ ਟੀਮ ਨੇ ਪਹਿਲਾ , ਸ.ਸ.ਸ.ਸ ਭੁੱਲਰ ਨੇ ਦੂਜਾ ਸਥਾਨ, ਐਸ.ਡੀ.ਸ.ਸ.ਸਕੂਲ ਰੱਥੜੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ—17 ਲੜਕੀਆਂ ਵਿੱਚ ਸ.ਸ.ਸ.ਸ ਮਹਿਮੂਦ ਖੇੜਾ ਦੀ ਟੀਮ ਨੇ ਪਹਿਲਾ , ਸ.ਸ.ਸ.ਸ ਮੱਲਣ ਨੇ ਦੂਜਾ ਸਥਾਨ , ਸ.ਸ.ਸ.ਸ ਭੁੱਲਰਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸੇ ਤਰਾਂ ਖੇਡ ਅਫਸਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੇਮ ਅਥਲੈਟਿਕਸ ਅੰ—17 ਲੜਕੇ ਵਿੱਚ ਹੈਮਰ ਥ੍ਰੋ ਈਵੇਂਟ ਵਿੱਚ ਅਭਿਜੋਤ ਸਿੰਘ ਲੰਬੀ ਨੇ ਪਹਿਲਾ ਸਥਾਨ, ਜਹਾਨਬੀਰ ਸਿੰਘ ਸੰਧੂ ਸ਼੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਗੁਰਸ਼ਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਹਾਸਿਲ ਕੀਤਾ। ਗੇਮ ਕਿੱਕ ਬਾਕਸਿੰਗ ਅੰ—17 ਲੜਕੀਆਂ 42 ਕਿਲੋ ਭਾਰ ਵਰਗ ਵਿੱਚ ਖੁਸ਼ਬੂ ਨੇ ਪਹਿਲਾ, ਜੈਸਮੀਨ ਕੌਰ ਨੇ ਦੂਜਾ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 46 ਕਿਲੋ ਵਿੱਚ ਕੰਚਨ ਨੇ ਪਹਿਲਾ, ਕਸ਼ਿਸ਼ ਨੇ ਦੂਜਾ, ਰਵਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 50 ਕਿਲੋ ਵਿੱਚ ਜ਼ਸਪ੍ਰੀਤ ਕੌਰ ਨੇ ਪਹਿਲਾ, ਗਗਨਦੀਪ ਕੌਰ ਨੇ ਦੂਜਾ, ਚਾਂਦਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਵਾਲੀਬਾਲ ਸਮੈਸਿੰਗ ਅੰ—21 ਲੜਕੀਆਂ ਵਿੱਚ ਪੀ.ਆਈ.ਐਸ ਬਾਦਲ ਨੇ ਪਹਿਲਾ ਸਥਾਨ, ਪਿੰਡ ਬਾਦਲ ਦੀ ਟੀਮ ਨੇ ਦੂਜਾ, ਨਿਸ਼ਾਨ ਅਕੈਡਮੀ ਔਲਖ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ—17 ਵਾਲੀਬਾਲ ਲੜਕੀਆਂ ਵਿੱਚ ਨਿਸ਼ਾਨ ਅਕੈਡਮੀ ਦੀ ਟੀਮ ਨੇ ਪਹਿਲਾ ਸਥਾਨ, ਮਡਾਹਰ ਕਲਾਂ ਦੀ ਟੀਮ ਨੇ ਦੂਜਾ ਸਥਾਨ, ਪਿੰਡ ਬਾਦਲ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰ—14 ਵਾਲੀਬਾਲ ਸਮੈਸਿੰਗ ਲੜਕੀਆਂ ਵਿੱਚ ਗੁਰੂ ਗੋਬਿੰਦ ਸਿੰਘ ਮਡਾਹਰ ਕਲਾਂ ਦੀ ਟੀਮ ਨੇ ਪਹਿਲਾ ਸਥਾਨ, ਨਿਸ਼ਾਨ ਅਕੈਡਮੀ ਔਲਖ ਦੀ ਟੀਮ ਨੇ ਦੂਜਾ ਅਤੇ ਪਿੰਡ ਝੌਰੜ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਬਾਕੀ ਗੇਮਾਂ ਦੇ ਨਤੀਜੇ ਵੀ ਬਹੁਤ ਸ਼ਾਨਦਾਰ ਰਹੇ। ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ—ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਫੁੱਟਬਾਲ, ਹੈਂਡਬਾਲ,ਬੈੱਡਮਿੰਟਨ, ਬਾਸਕਿਟਬਾਲ, ਕਿੱਕਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰਲਿਫਟਿੰਗ, ਵੇਟ ਲਿਫਟਿੰਗ,ਗੱਤਕਾ , ਰੋਲਰ ਸਕੇਟਿੰਗ, ਸ਼ੂਟਿੰਗ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ, ਦਫ਼ਤਰੀ ਸਟਾਫ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ ਅਤੇ ਹੋਰ ਪਤਵੰਤੇ ਵਿਅਕਤੀ ਆਦਿ ਹਾਜ਼ਰ ਸਨ।

Categories: Sports

Tags: Update

Published on: 29 Sep 2026

Guraashish Singh Dhaliwal
Mobile N/A
📣 Share this post

Latest News