• Wednesday, 7 October 2026
Advertisement Advertisement
Ad banner Ad banner
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ

07 Oct 2026 | 14 Views

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ

 

ਕਿਸਾਨ ਮੇਲੇ ਨੇ ਫਾਜ਼ਿਲਕਾ ਦੇ ਕਿਸਾਨਾਂ ਨੂੰ ਦਿੱਤਾ ਨਵੀਂ ਖੇਤੀ ਤਕਨੀਕਾਂ ਦਾ ਸੰਦੇਸ਼

ਖੇਤੀ ਨੂੰ ਲਾਹੇਵੰਦ, ਟਿਕਾਊ ਅਤੇ ਆਧੁਨਿਕ ਬਣਾਉਣ ਲਈ ਕਿਸਾਨਾਂ ਨੂੰ ਮਾਹਿਰਾਂ ਨੇ ਕੀਤਾ ਪ੍ਰੇਰਿਤ

ਫਾਜ਼ਿਲਕਾ, 7 ਅਕਤੂਬਰ 2026:

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਪਰਾਲੀ ਪ੍ਰਬੰਧਨ, ਵਾਤਾਵਰਣ ਸੰਭਾਲ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕਿਸਾਨ ਪੱਖੀ ਸਕੀਮਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ਾਹ ਪੈਲੇਸ, ਅਬੋਹਰ ਰੋਡ, ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਉਤਸ਼ਾਹ ਨਾਲ ਕਰਵਾਇਆ ਗਿਆ। ਮੇਲੇ ਵਿੱਚ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਫਾਜਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਤੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਐਸ.ਡੀ.ਐੱਮ ਫਾਜਿਲਕਾ ਜੁਗਰਾਜ ਸਿੰਘ ਕਾਹਲੋ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਉਪਕਾਰ ਸਿੰਘ ਜਾਖੜ ਹਾਜ਼ਰ ਹੋਏ।

ਮੇਲੇ ਦੌਰਾਨ ਵਿਧਾਇਕ ਫਾਜਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਤੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਵਿੱਚ ਕਿਸਾਨਾਂ ਦਾ ਸਭ ਤੋਂ ਅਹਿਮ ਯੋਗਦਾਨ ਹੈ। ਉਨ੍ਹਾਂ ਕਿਸਾਨਾਂ ਨੂੰ ਆਧੁਨਿਕ ਅਤੇ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਬਣਾਉਣ ਲਈ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਨਵੀਆਂ ਤਕਨੀਕਾਂ ਅਤੇ ਵਿਭਿੰਨਤਾ ਵੱਲ ਵੀ ਵਧਣਾ ਚਾਹੀਦਾ ਹੈ।

ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਅਤੇ ਆਏ ਹੋਏ ਮਹਿਮਾਨਾ ਦਾ ਸਵਾਗਤ ਕੀਤਾ।

ਮਾਹਿਰਾਂ ਵੱਲੋਂ ਕਿਸਾਨ ਮੇਲੇ ਦੌਰਾਨ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਦਿੱਤੀ ਗਈ। ਅਰਵਿੰਦ  ਚੰਦ ਜੀ ਸਾਇੰਟਿਸਟ ਸੀਆਈਪੀਐੱਚਈਟੀ ਵੱਲੋਂ  ਕੁਦਰਤੀ ਖੇਤੀ ਦੀ ਸੁਚੱਜੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ।

ਡਾ. ਜਗਦੀਸ਼ ਅਰੋੜਾ, ਐਕਸਟੈਂਸ਼ਨ ਸਾਇੰਟਿਸਟ (ਫਾਰਮ ਐਡਵਾਈਜ਼ਰੀ ਸਰਵਿਸਿਜ਼) ਅਬੋਹਰ ਵੱਲੋਂ ਫ਼ਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਪੌਦਾ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।

ਡਾ. ਮਨਪ੍ਰੀਤ, ਐਗਰੋਨੋਮਿਸਟ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀ ਸਾਂਭ-ਸੰਭਾਲ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਸਿਫ਼ਾਰਸ਼ਸ਼ੁਦਾ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਮਾਹਿਰ ਡਾ ਮਨਦੀਪ ਸਿੰਘ ਜੀ ਵੱਲੋ ਪਸ਼ੂਆਂ ਦੀ ਸਾਂਭ-ਸੰਭਾਲ, ਸੰਤੁਲਿਤ ਖੁਰਾਕ, ਸਿਹਤ ਸੰਭਾਲ ਅਤੇ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਸਬੰਧੀ ਜਾਣਕਾਰੀ ਦਿੱਤੀ ਗਈ।

ਡਾ. ਸੁਨੀਤਾ, ਏ.ਡੀ.ਓ. (ਭੌ ਪਰਖ) ਵੱਲੋਂ ਮਿੱਟੀ ਅਤੇ ਪਾਣੀ ਦੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਲਈ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਡਾ. ਕ੍ਰਿਸ਼ਨ ਕੁਮਾਰ, ਫਲ ਵਿਗਿਆਨੀ ਵੱਲੋਂ ਬਾਗਾਂ ਦੀ ਸਾਂਭ-ਸੰਭਾਲ ਅਤੇ ਫਲਦਾਰ ਫ਼ਸਲਾਂ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸੇ ਤਰ੍ਹਾਂ ਡਾ. ਪ੍ਰਕਾਸ਼ ਵੱਲੋਂ ਸਬਜ਼ੀਆਂ ਦੀ ਸਾਂਭ-ਸੰਭਾਲ, ਉਤਪਾਦਨ ਵਧਾਉਣ ਅਤੇ ਬਿਹਤਰ ਗੁਣਵੱਤਾ ਪ੍ਰਾਪਤ ਕਰਨ ਸਬੰਧੀ ਕਿਸਾਨਾਂ ਨੂੰ ਲਾਹੇਵੰਦ ਜਾਣਕਾਰੀ ਦਿੱਤੀ ਗਈ।

ਕਿਸਾਨ ਮੇਲੇ ਦੀ ਇੱਕ ਵਿਸ਼ੇਸ਼ ਖਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸਵੈ-ਸਹਾਇਤਾ ਸਮੂਹਾਂ (SHGs) ਵੱਲੋਂ ਲਗਾਏ ਗਏ ਜਾਣਕਾਰੀ ਅਤੇ ਪ੍ਰਦਰਸ਼ਨੀ ਸਟਾਲ ਖਿੱਚ ਦਾ ਕੇਂਦਰ ਰਹੇ। ਇਨ੍ਹਾਂ ਸਟਾਲਾਂ ਰਾਹੀਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਖੇਤੀਬਾੜੀ, ਸਹਾਇਕ ਧੰਦਿਆਂ, ਸਰਕਾਰੀ ਸਕੀਮਾਂ, ਮਹਿਲਾ ਸਸ਼ਕਤੀਕਰਨ ਅਤੇ ਸਵੈ-ਰੋਜ਼ਗਾਰ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ।

ਸਵੈ-ਸਹਾਇਤਾ ਸਮੂਹਾਂ (SHGs) ਵੱਲੋਂ ਤਿਆਰ ਕੀਤੇ ਗਏ ਵੱਖ-ਵੱਖ ਉਤਪਾਦਾਂ ਅਤੇ ਘਰੇਲੂ ਪੱਧਰ 'ਤੇ ਤਿਆਰ ਕੀਤੀਆਂ ਵਸਤਾਂ ਦੀ ਪ੍ਰਦਰਸ਼ਨੀ ਨੇ ਵੀ ਮੇਲੇ ਵਿੱਚ ਪਹੁੰਚੇ ਕਿਸਾਨਾਂ ਅਤੇ ਦਰਸ਼ਕਾਂ ਦਾ ਵਿਸ਼ੇਸ਼ ਧਿਆਨ ਖਿੱਚਿਆ। ਇਸ ਨਾਲ ਪੇਂਡੂ ਮਹਿਲਾਵਾਂ ਵੱਲੋਂ ਕੀਤੇ ਜਾ ਰਹੇ ਉੱਦਮ ਅਤੇ ਸਵੈ-ਨਿਰਭਰਤਾ ਦੀ ਇੱਕ ਪ੍ਰਭਾਵਸ਼ਾਲੀ ਝਲਕ ਵੀ ਦੇਖਣ ਨੂੰ ਮਿਲੀ।

ਮੇਲੇ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ, ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ, ਮਿੱਟੀ ਦੀ ਸਿਹਤ ਅਤੇ ਵੱਖ-ਵੱਖ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਪਣੀਆਂ ਖੇਤੀਬਾੜੀ ਸਬੰਧੀ ਸਮੱਸਿਆਵਾਂ ਅਤੇ ਸਵਾਲ ਵੀ ਸਾਂਝੇ ਕੀਤੇ।

ਕਿਸਾਨ ਮੇਲੇ ਨੇ ਕਿਸਾਨਾਂ, ਖੇਤੀਬਾੜੀ ਮਾਹਿਰਾਂ, ਸਰਕਾਰੀ ਵਿਭਾਗਾਂ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਇੱਕ ਸਾਂਝੇ ਮੰਚ 'ਤੇ ਲਿਆ ਕੇ ਗਿਆਨ, ਤਕਨਾਲੋਜੀ ਅਤੇ ਤਜਰਬੇ ਦੇ ਆਦਾਨ-ਪ੍ਰਦਾਨ ਦਾ ਇੱਕ ਪ੍ਰਭਾਵਸ਼ਾਲੀ ਮੌਕਾ ਪ੍ਰਦਾਨ ਕੀਤਾ। ਮੇਲੇ ਦਾ ਮੁੱਖ ਸੰਦੇਸ਼ ਰਿਹਾ ਕਿ ਆਧੁਨਿਕ ਤਕਨੀਕ, ਵਿਗਿਆਨਕ ਸੋਚ ਅਤੇ ਵਾਤਾਵਰਣ ਪੱਖੀ ਖੇਤੀ ਨੂੰ ਅਪਣਾ ਕੇ ਹੀ ਕਿਸਾਨੀ ਨੂੰ ਹੋਰ ਮਜ਼ਬੂਤ ਅਤੇ ਖੁਸ਼ਹਾਲ ਬਣਾਇਆ ਜਾ ਸਕਦਾ ਹੈ।

Categories: Punjab

Tags: Analysis

Published on: 07 Oct 2026

Guraashish Singh Dhaliwal
Mobile N/A
📣 Share this post

Latest News