• Sunday, 11 October 2026
Advertisement Advertisement
Ad banner Ad banner
ਖੁਰਾਕ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

11 Oct 2026 | 25 Views

ਖੁਰਾਕ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ


24 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ ਅਦਾਇਗੀ: ਸ੍ਰੀ ਲਾਲ ਚੰਦ ਕਟਾਰੂਚੱਕ
ਬਾਰਦਾਨੇ ਦੀ ਨਹੀਂ ਹੈ ਕੋਈ ਕਮੀਂ- ਕੈਬਨਿਟ ਮੰਤਰੀ
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ:
ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ, ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ  ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਦੇ ਪ੍ਰਬੰਧਾਂ ਦਾ ਜਾਇਜਾ ਲੈਦਿਆਂ ਝੋਨਾ ਵੇਚਣ ਆਏ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰਾ ਪੱਕਿਆ ਹੋਇਆ ਤੇ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਤਾਂਕਿ ਫਸਲ ਵੇਚਣ ’ਚ ਕੋਈ ਪਰੇਸ਼ਾਨੀ ਨਾ ਆਵੇ।
ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ ਕਿ ਕਿਸਾਨਾਂ ਦੀ ਫ਼ਸਲ ਦੀ ਇਕੱਲਾ-ਇਕੱਲਾ ਦਾਣਾ ਖਰੀਦ ਕੇ ਕਿਸਾਨਾਂ ਨੂੰ ਸਮੇ ਸਿਰ ਮੰਡੀਆਂ ’ਚੋ ਵੇਹਲੇ ਕਰਨਾ ਹੈ ਅਤੇ ਐਮ.ਐਸ.ਪੀ. 2461/- ਰੁਪਏ ਦੇ ਹਿਸਾਬ ਨਾਲ 24 ਘੰਟਿਆਂ ਦੇ ਵਿੱਚ ਕਿਸਾਨਾਂ ਨੂੰ ਅਦਾਇਗੀ ਕਰਨਾ ਹੈ। ਜਿਸ ਲਈ ਪਹਿਲਾਂ ਤੋਂ ਹੀ ਸਾਰੀਆਂ ਤਿਆਰੀਆਂ ਮੁਕੰਮਲ ਹਨ। 
ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨੀ ਨਾਲ ਜੁੜੇ ਹਰ ਵਰਗ ਚਾਹੇ ਉਹ ਕਿਸਾਨ, ਮਜ਼ਦੂਰ, ਮਿੱਲਰ, ਆੜ੍ਹਤੀਆ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਲਈ 180 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 21 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ 20 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤਾ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਐਮ.ਐਸ.ਪੀ. ਦੇ ਹਿਸਾਬ ਨਾਲ 3,111 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਮਿੱਥੇ ਟੀਚੇ ਵੱਲ ਹੌਲੀ-ਹੌਲੀ ਵਾਧਾ ਹੋ ਰਿਹਾ ਹੈ ਅਤੇ ਜਿਹੜੇ ਕਿਸਾਨ ਕੱਲ ਫ਼ਸਲ ਲੈ ਕੇ ਆਏ ਸਨ ਅੱਜ ਉਨ੍ਹਾਂ ਦੀ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬੀਤੇ ਦਿਨ ਦੀ ਝੋਨੇ ਦੀ ਆਮਦ ਅਤੇ ਖਰੀਦ ਸਬੰਧੀ ਆਂਕੜੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10 ਅਕਤੂਬਰ 2026 ਤੱਕ 3,815 ਮ੍ਰੀਟਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 2,550 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ।
ਇਸ ਮੌਕੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਯਤਨਾਂ ਦੇ ਰਾਹੀਂ ਕਿਸਾਨਾਂ ਨੂੰ ਨਹਿਰੀ ਪਾਣੀ ਮਿਲਿਆ ਹੈ ਅਤੇ ਇਸੇ ਨਹਿਰੀ ਪਾਣੀ ਸਦਕਾ ਹੀ ਝੋਨੇ ਦੀ ਫ਼ਸਲ ਦੇ ਝਾੜ ਵਿੱਚ ਵਾਧਾ ਹੋਇਆ ਹੈ।
ਇਸ ਮੌਕੇ ਚੇਅਰਮੈਨ ਵਣ ਰਾਜ ਵਿਕਾਸ ਕਾਰਪੋਰੇਸ਼ਨ ਪੰਜਾਬ ਸ੍ਰੀ ਰਾਕੇਸ਼ ਕੁਮਾਰ ਪੁਰੀ, ਐਸ.ਡੀ.ਐੱਮ. ਸ੍ਰੀ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੇਪਾਲ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਰਜੀਤ ਸਿੰਘ, ਕੱਚਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਟਰੱਕ ਯੂਨੀਅਨ ਪ੍ਰਧਾਨ ਸ੍ਰੀ ਸੁਖਜਿੰਦਰ ਸਿੰਘ ਬੱਬਲੂ ਬਰਾੜ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਂਇੰਦੇ, ਆੜਤੀਆ ਐਸੋਸੀਏਸ਼ਨ ਦੇ ਨੁਮਾਂਇੰਦੇ, ਕਿਸਾਨ ਆਦਿ ਹਾਜ਼ਰ ਸਨ।

Categories: Punjab

Tags: Local

Published on: 11 Oct 2026

Guraashish Singh Dhaliwal
Mobile N/A
📣 Share this post

Latest News