• Tuesday, 29 September 2026
Advertisement Advertisement
Ad banner Ad banner
ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਰਵਾਨਾ

29 Sep 2026 | 8 Views

ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਰਵਾਨਾ

 

ਆਪਣੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਸਾਡੇ ਲਈ ਖੁਸ਼ਕਿਸਮਤੀ- ਕੈਬਨਿਟ ਮੰਤਰੀ 

ਕੀਰਤਪੁਰ ਸਾਹਿਬ 29 ਸਤੰਬਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਸੁਵਿਧਾਜਨਕ ਢੰਗ ਨਾਲ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਖੁਸ਼ਕਿਸਮਤੀ ਦੀ ਗੱਲ ਹੈ ਕਿ ਅਸੀਂ ਆਪਣੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡੀ ਵਿਰਾਸਤ ਅਤੇ ਸਾਡਾ ਮਾਣ ਹਨ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਆਪਣੇ ਮਨਪਸੰਦ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਦਾ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ ਅਤੇ ਆਰਥਿਕ ਕਾਰਨਾਂ ਕਰਕੇ ਕੋਈ ਵੀ ਵਿਅਕਤੀ ਇਸ ਤੋਂ ਵਾਂਝਾ ਨਾ ਰਹੇ।

ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਪੱਖੀ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕਰਦਿਆਂ ਯਾਤਰਾ ਲਈ ਖੁਸ਼ੀ ਜ਼ਾਹਰ ਕੀਤੀ।

Categories: Punjab

Tags: Update

Published on: 29 Sep 2026

Guraashish Singh Dhaliwal
Mobile N/A
📣 Share this post

Latest News