• Wednesday, 7 October 2026
Advertisement Advertisement
Ad banner Ad banner
ਕਿਸਾਨ ਭਰਾਵਾਂ ਲਈ ਸਹਾਈ ਸਿੱਧ ਹੋ ਰਹੇ ਹਨ ਕਿਸਾਨ ਮੇਲੇ : ਗੁਰਮੀਤ ਸਿੰਘ ਖੁੱਡੀਆਂ*

07 Oct 2026 | 13 Views

ਕਿਸਾਨ ਭਰਾਵਾਂ ਲਈ ਸਹਾਈ ਸਿੱਧ ਹੋ ਰਹੇ ਹਨ ਕਿਸਾਨ ਮੇਲੇ : ਗੁਰਮੀਤ ਸਿੰਘ ਖੁੱਡੀਆਂ*

 

 

*ਕਿਸਾਨ ਭਰਾ ਘੱਟ ਲਾਗਤ ਅਤੇ ਵੱਧ ਝਾੜ ਤੇ ਆਮਦਨ ਵਾਲੀਆਂ ਫਸ਼ਲਾਂ ਨੂੰ ਦੇਣ ਤਰਜ਼ੀਹ*

*ਉੱਨਤੀ ਵਾਲੇ ਪਾਸੇ ਜਾਣ ਲਈ ਨਵੀਆਂ ਖੇਤੀ ਤਕਨੀਕਾਂ ਅਪਣਾਉਣ ਕਿਸਾਨ ਵੀਰ : ਜਗਰੂਪ ਗਿੱਲ*

 

*ਝੋਨੇ ਤੇ ਕਣਕ ਦੀ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾਕੇ ਅਸੀਂ ਕਰ ਸਕਦੇ ਹਾਂ ਤੰਦਰੁਸਤ ਪੰਜਾਬ ਦੀ ਸਿਰਜਣਾ : ਡਿਪਟੀ ਕਮਿਸ਼ਨਰ*

 

*ਸਿਫਾਰਸ਼ ਅਨੁਸਾਰ ਹੀ ਖੇਤੀ ਇੰਨਪੁਟਸ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ ਕਿਸਾਨ ਵੀਰ : ਖੇਤੀ ਮਾਹਰ*

 

*ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਕਰੀਬ 3500 ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਲਿਆ ਹਿੱਸਾ*

 

*ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 210 ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ*

 

ਬਠਿੰਡਾ, 7 ਅਕਤੂਬਰ :

ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਲਗਾਏ ਜਾ ਰਹੇ ਕਿਸਾਨ ਮੇਲੇ ਕਿਸਾਨ ਭਰਾਵਾਂ ਲਈ ਸਹਾਈ ਸਿੱਧ ਹੋ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਵੀਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਭਰਾ ਖੇਤੀ ਖਰਚੇ ਘੱਟ ਕਰਨ, ਵਧੇਰੇ ਝਾੜ ਅਤੇ ਆਮਦਨ ਵਿੱਚ ਵਾਧਾ ਕਰਨ ਲਈ ਹਮੇਸ਼ਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਸਿਫਾਰਸ਼ ਅਨੁਸਾਰ ਹੀ ਖੇਤੀ ਇੰਨਪੁਟਸ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਦੀ ਮਿਹਨਤ ਸਦਕਾ ਹੀ ਦੇਸ਼ ਵਿੱਚ ਅਨਾਜ ਦੇ ਭੰਡਾਰ ਭਰੇ ਹੋਏ ਹਨ। ਹਰੇਕ ਕਿਸਾਨ ਨੂੰ ਆਪਣੇ ਘਰ ਵਿੱਚ ਵਰਤੀਆਂ ਜਾਣ ਵਾਲੀਆਂ ਸਬਜੀਆਂ, ਦਾਲਾਂ, ਸਰੋਂ, ਹਲਦੀ ਆਦਿ ਦੀ ਕਾਸ਼ਤ, ਸ਼ੂਗਰ ਰਹਿਤ ਅਤੇ ਜਿੰਕ ਦੀ ਕਮੀ ਨੂੰ ਪੂਰਾ ਕਰਨ ਵਾਲੀ ਕਣਕ ਬੀਜਣੀ ਚਾਹੀਦੀ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੇ ਕਿਸਾਨਾਂ ਨੂੰ ਨਵੀਂ ਖੇਤੀ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਦਿੱਤੀ ਗਈ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਖੇਤ ਵਿੱਚ ਹੀ ਵਾਹਿਆ ਜਾਵੇ, ਤਾਂ ਜੋ ਮਨੁੱਖੀ ਸਿਹਤ ਤੇ ਕਿਸੇ ਵੀ ਕਿਸਮ ਦਾ ਮਾੜਾ ਅਸਰ ਨਾ ਪਵੇ ਅਤੇ ਧਰਤੀ ਵਿੱਚ ਮਿੱਤਰ ਕੀੜੇ ਅਤੇ ਜ਼ਰੂਰੀ ਤੱਤਾਂ ਨੂੰ ਬਚਾਇਆ ਜਾ ਸਕੇ।

ਇਸ ਦੌਰਾਨ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਕਿਸਾਨਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ਼ ਖੇਤੀ ਨੂੰ ਉੱਨਤੀ ਵਾਲੇ ਪਾਸੇ ਲੈ ਕੇ ਜਾਣਾ ਹੈ, ਤਾਂ ਨਵੀਆਂ ਖੇਤੀ ਤਕਨੀਕਾਂ ਅਪਣਾਉਣ ਦੀ ਲੋੜ ਹੈ। ਜੇਕਰ ਕਿਸਾਨ ਖੁ੍ਸ਼ਹਾਲ ਹੋਵੇਗਾ ਤਾਂ ਹੀ ਸੂਬਾ/ਦੇਸ਼ ਖੁਸ਼ਹਾਲ ਹੋ ਸਕਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਉਣ ਵਾਲੀ ਝੋਨੇ ਦੀ ਫਸਲ ਦੇ ਪਰਾਲੀ ਪ੍ਰਬੰਧਨ ਦਾ ਕੰਮ ਜ਼ਿਲ੍ਹਾ ਪ੍ਰਸ਼ਾਸ਼ਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹੇ ਦੇ ਕਿਸਾਨਾਂ ਦੇ ਸਹਿਯੋਗ ਸਦਕਾ ਹੀ ਸੁਚੱਜੇ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਕੇ ਹੀ ਆਪਾਂ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਦਿਆਂ ਧਰਤੀ ਨੂੰ ਬੰਜਰ ਹੋਣ ਤੋਂ ਬਚਾਅ ਸਕਦੇ ਹਾਂ।

ਇਸ ਮੌਕੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦੇਣ ਲਈ ਡਾ. ਹਰਜੀਤ ਸਿੰਘ ਬਰਾੜ ਫਸਲ ਵਿਗਿਆਨੀ ਖੇਤਰੀ ਖੋਜ ਕੇਂਦਰ ਬਠਿੰਡਾ ਜੀ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਕਰਨ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।ਡਾ.ਪ੍ਰਿਤਪਾਲ ਸਿੰਘ ਪ੍ਰਮੁੱਖ ਪਸਾਰ ਮਾਹਿਰ (ਭੂਮੀ ਵਿਗਿਆਨ) ਵੱਲੋਂ ਹਾੜ੍ਹੀ ਦੀਆਂ ਫਸਲਾਂ ਵਿੱਚ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਡਾ.ਹਰਦੀਪ ਸਿੰਘ ਵਿਸ਼ਾ ਵਸਤੂ ਮਾਹਿਰ ਬਠਿੰਡਾ ਵੱਲੋਂ ਹਾੜ੍ਹੀ ਦੀਆਂ ਫਸਲਾਂ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ। ਡਾ.ਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਰਾਮਪੁਰਾ ਵੱਲੋਂ ਹਾੜ੍ਹੀ ਦੀਆਂ ਫਸਲਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਵਿਸਥਾਰ-ਪੂਰਵਕ ਦੱਸਿਆ ਗਿਆ। ਇਸ ਤੋਂ ਬਾਅਦ ਡਾ.ਜਤਿੰਦਰ ਕੌਰ, ਮੌਸਮ ਵਿਗਿਆਨੀ ਖੇਤਰੀ ਖੋਜ ਕੇਂਦਰ ਬਠਿੰਡਾ ਵੱਲੋਂ ਖੇਤੀ ਵਿੱਚ ਬਦਲਦੇ ਮੌਸਮ ਦੇ ਪ੍ਰਭਾਵ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਬਾਅਦ ਇੰਜੀਨੀਅਰ ਗੁਰਜੀਤ ਵਿਰਕ ਖੇਤੀਬਾੜੀ ਵਿਭਾਗ ਬਠਿੰਡਾ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀ ਮਾਹਿਰਾਂ ਵੱਲੋਂ ਕਿਸਾਨ ਮੇਲੇ ਵਿੱਚ ਕਿਸਾਨਾਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ।

ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨ ਮੇਲੇ ਵਿੱਚ ਆਏ ਹੋਏ ਮਹਿਮਾਨਾਂ , ਉੱਚ ਅਧਿਕਾਰੀਆਂ, ਕਿਸਾਨ ਬੀਬੀਆਂ ਅਤੇ ਕਿਸਾਨ ਭਰਾਵਾਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਕਿਸਾਨ ਹਿੱਤ ਵਿੱਚ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਅਤੇ ਨਵੀਂਆਂ ਉਤਪਾਦਨ ਤਕਨੀਕਾਂ ਲਈ ਇਹ ਜ਼ਿਲ੍ਹਾ ਪੱਧਰੀ, ਬਲਾਕ ਪੱਧਰੀ ਅਤੇ ਪਿੰਡ ਪੱਧਰੀ ਕਿਸਾਨ ਮੇਲੇ/ਕੈਂਪ ਲਗਾਏ ਜਾਂਦੇ ਹਨ। ਇਸ ਲਈ ਉਹਨਾਂ ਨੇ ਸਮੂਹ ਕਿਸਾਨ ਭਰਾਵਾਂ ਨੂੰ ਇਹੋ ਜਿਹੇ ਤਕਨੀਕੀ ਜਾਣਕਾਰੀ ਭਰਪੂਰ ਮੇਲੇ⁄ਕੈਂਪਾਂ ਵਿੱਚ ਭਾਗ ਲੈਣ ਲਈ ਅਪੀਲ ਕੀਤੀ।ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਸੁੱਕੀ ਫਸਲ ਮੰਡੀ ਵਿੱਚ ਲਿਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਪੁਰਜੋਰ ਅਪੀਲ ਕੀਤੀ। ਉਨ੍ਹਾਂ ਨੇ ਕਿਸਾਨਾ ਨੂੰ ਕਿਹਾ ਕਿ ਜਦੋਂ ਕੋਈ ਵੀ ਖੇਤੀ ਇਨਪੁਟਸ ਖਰੀਦਦੇ ਹਨ ਤਾਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ। ਗੁਲਾਬੀ ਸੁੰਢੀ ਦੇ ਬਚਾਅ ਲਈ ਛਟੀਆਂ ਨੂੰ ਨਸ਼ਟ ਕੀਤਾ ਜਾਵੇ। ਕਿਸਾਨਾ ਨੂੰ ਖੇਤੀ ਵਿਭਾਗ ਵਿੱਚ ਚੱਲ ਰਹੀਆਂ ਨਵੀਆਂ ਸਕੀਮਾਂ ਦੀ ਜਾਣਕਾਰੀ ਲਈ ਵੱਧ ਤੋਂ ਵੱਧ ਵਟਸਐੱਪ ਗਰੁੱਪਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਵਿੱਚ ਆਤਮਾ ਸਕੀਮ ਅਧੀਨ ਚੱਲ ਰਹੀਆਂ ਟਰੇਨਿੰਗਾਂ ਆਦਿ ਬਾਰੇ ਜਾਣਕਾਰੀ ਦਿੱਤੀ।

ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਾਗਬਾਨੀ, ਪਸ਼ੂ-ਪਾਲਣ, ਮਾਰਕਫੈਡ, ਪੰਜਾਬ ਐਗਰੋ, ਸਿਹਤ ਵਿਭਾਗ,ਮੱਛੀ ਪਾਲਣ,ਪਨਸੀਡ ਅਤੇ ਜ਼ਿਲ੍ਹੇ ਦੇ ਖੇਤੀ ਜਿਣਸਾਂ ਤੋਂ ਉਤਪਾਦ ਬਣਾ ਕੇ ਵੇਚਣ ਵਾਲੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਕਿਸਾਨ ਮੇਲੇ ਵਿੱਚ ਵੱਖ-ਵੱਖ ਬਲਾਕਾਂ ਤੋਂ ਲਗਭਗ 3000 ਕਿਸਾਨਾਂ ਅਤੇ 500 ਤੋਂ ਵੱਧ  ਕਿਸਾਨ ਬੀਬੀਆਂ ਵੱਲੋਂ ਵਿਸ਼ੇਸ਼ ਤੌਰ ਤੇ ਪਹਿਲੀ ਵਾਰ ਭਾਗ ਲਿਆ ਗਿਆ। ਕਿਸਾਨ ਮੇਲੇ ਦੌਰਾਨ ਸਟੇਜ ਸੰਚਾਲਨ ਡਾ.ਹਰਦੀਪ ਸਿੰਘ ਵਿਸ਼ਾ ਵਸਤੂ ਮਾਹਿਰ ਬਠਿੰਡਾਅਤੇ ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਠਿੰਡਾ ਵੱਲੋਂ ਕੀਤਾ ਗਿਆ।

ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 210 ਕਿਸਾਨਾਂ ਨੂੰ ਕਿਸਾਨ ਮੇਲੇ ਵਿੱਚ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਹੀ ਜਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ 237 ਕਿਸਾਨ ਬੀਬੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਕਿਸਾਨ ਮੇਲੇ ਦੌਰਾਨ ਅਗਾਂਹਵਧੂ ਕਿਸਾਨਾਂ ਵੱਲੋਂ ਤਿਆਰ ਕੀਤੀਆਂ ਵਸਤੂਆਂ ਦੀਆਂ ਸਟਾਲਾਂ ਵੀ ਵਿਸ਼ੇਸ਼ ਤੌਰ ਤੇ ਲਗਾਈਆਂ ਗਈਆਂ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ, ਚੇਅਰਮੈਨ ਜੰਗਲਤਾ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਨਗਰ ਸੁਧਾਰ ਟਰਸਟ ਸ੍ਰੀ ਜਤਿੰਦਰ ਭੱਲਾ, ਜ਼ਿਲ੍ਹਾ ਯੋਜ਼ਨਾ ਕਮੇਟੀ ਦੇ ਚੇਅਰਮੈਨ ਸ੍ਰੀ ਹਰਦੀਪ ਸਿੰਘ ਸਰਾਂ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਸ੍ਰੀ ਬਲਜੀਤ ਸਿੰਘ ਬੱਲੀ, ਸਟੇਟ ਸੈਕਟਰੀ ਐਂਡ ਚੇਅਰਮੈਨ ਆਫ ਕੋਆਪਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਸ੍ਰੀ ਪਰਮਜੀਤ ਸਿੰਘ ਕੋਟਫੱਤਾ, ਚੇਅਰਮੈਨ ਮਾਰਕੀਟ ਕਮੇਟੀ ਭੁੱਚੋ ਸ੍ਰੀ ਸੁਰਿੰਦਰ ਸਿੰਘ ਬਿੱਟੂ, ਸੀਨੀਅਰ ਵਾਈਸ ਚੇਅਰਮੈਨ ਪੰਜਾਬ, ਵੋਮੈਨ ਕਮਿਸ਼ਨ ਸ੍ਰੀਮਤੀ ਰੁਪਿੰਦਰ ਕੌਰ ਗਿੱਲ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।

Categories: Punjab

Tags: Update

Published on: 07 Oct 2026

Guraashish Singh Dhaliwal
Mobile N/A
📣 Share this post

Latest News