• Wednesday, 11 March 2026
Advertisement Advertisement
ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਮੇਲਾ

11 Mar 2026 | 6 Views

ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਮੇਲਾ

ਬਠਿੰਡਾ, 11 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਰਾਸਤ ਮੇਲਾ 2026 ਅਤੇ ਪੰਜਾਬ ਸਖੀ ਸ਼ਕਤੀ ਮੇਲੇ ਦਾ ਪੋਸਟਰ ਅੱਜ ਜਾਰੀ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਵਿਰਾਸਤ ਮੇਲਾ 2026 ਦੌਰਾਨ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਪਿੰਡ ਜੈਪਾਲਗੜ੍ਹ ਵਿਖੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਪ੍ਰਦਰਸ਼ਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੀਆਂ ਝਲਕੀਆਂ, ਰਿਵਾਇਤੀ ਖਾਣਾ, ਖੇਡਾਂ, ਪਹਿਰਾਵੇ, ਝੂਲੇ, ਗੀਤ ਅਤੇ ਸੰਗੀਤ ਨਾਲ ਤਿੰਨੋਂ ਦਿਨ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਲਾਕਾਰ ਬੀਨੂ ਢਿੱਲੋਂ, ਕੰਵਰ ਗਰੇਵਾਲ, ਰਣਜੀਤ ਬਾਵਾ, ਦੇਵ ਖਰੌੜ, ਗੁਰਜੀਤ ਜੀਤੀ ਅਤੇ ਗੁਰ ਸਿੱਧੂ ਮੇਲੇ ਚ ਸ਼ਿਰਕਤ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਨਾਲ ਹੀ ਪੰਜਾਬ ਸਖੀ ਸ਼ਕਤੀ ਮੇਲਾ ਵੀ ਕਰਵਾਇਆ ਜਾਵੇਗਾ। ਉਦਯੋਗ ਅਤੇ ਵਣਜ ਵਿਭਾਗ ਪੰਜਾਬ (ਆਰ ਏ ਐਮ ਪੀ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਵੱਲੋਂ ਪੰਜਾਬ ਸਖੀ ਸ਼ਕਤੀ ਮੇਲਾ -2026 ਕਰਵਾਇਆ ਜਾਵੇਗਾ। ਇਸ ਮੇਲੇ ਵਿੱਚ ਜ਼ਿਲ੍ਹਾ ਬਠਿੰਡਾ ਦੀਆਂ ਸਵੈ-ਸੇਵੀ ਸੰਸਥਾਵਾਂ ਵੱਲੋਂ ਬਣਾਏ ਜਾਂਦੇ ਉਤਪਾਦ ਵੇਚੇ ਜਾਣਗੇ ।

ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਮੇਲੇ ਚ ਆਉਣ ਦਾ ਨਿੱਘਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ ਚ ਐਂਟਰੀ ਮੁਫ਼ਤ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ,  ਉੱਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਬਲਕਰਨ ਸਿੰਘ, ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀ ਰਮਨਜੀਤ, ਹਰਵਿੰਦਰ ਸਿੰਘ ਖਾਲਸਾ ਪ੍ਰਧਾਨ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਤੋਂ ਇਲਾਵਾ ਡੀ.ਐਸ.ਪੀ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Categories: Punjab

Tags: None

Published on: 11 Mar 2026

Guraashish Singh Dhaliwal
Mobile N/A
📣 Share this post

Latest News