ਬਠਿੰਡਾ, 10 ਅਕਤੂਬਰ :
"ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਅੱਜ ਰਾਇਕੇ ਕਲਾਂ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਮਲਕੀਅਤ ਸਬੰਧੀ ਕਾਰਡ ਘਰਾਂ ਦੇ ਮਾਲਕਾਂ ਨੂੰ ਵੰਡੇ ਗਏ। ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਹਨਾਂ ਦੇ ਘਰਾਂ ਅਤੇ ਜ਼ਮੀਨਾਂ ਦਾ ਕਾਨੂੰਨੀ ਹੱਕ ਦੇਣਾ ਹੈ, ਜਿਸ ਨਾਲ ਉਹਨਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਅਤੇ ਸੁਰੱਖਿਆ ਯਕੀਨੀ ਬਣੇਗੀ।
ਜ਼ਿਲ੍ਹਾ ਯੋਜ਼ਨਾ ਕਮੇਟੀ ਦੇ ਚੇਅਰਮੈਨ ਸ੍ਰੀ ਹਰਿੰਦਰ ਸਿੰਘ ਸਰਾਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਯਤਨੀਸ਼ੀਲ ਤੇ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਭਲਾਈ ਦੇ ਇਸ ਤਰ੍ਹਾਂ ਦੇ ਫੈਸਲੇ ਲੈਂਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਸਿਰਫ਼ ਇਕ ਯੋਜਨਾ ਨਹੀਂ, ਸਗੋਂ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵੱਲ ਇਕ ਵੱਡਾ ਕਦਮ ਹੈ।
ਇਸ ਮਲਕੀਅਤ ਕਾਰਡ ਵੰਡੇ ਗਏ ਅਤੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਭਾਗ ਲਿਆ।