• Wednesday, 28 October 2026
Advertisement Advertisement
Ad banner Ad banner
ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

27 Oct 2026 | 17 Views

ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

 

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ:

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ ਅਤੇ ਇਸ ਦਾ ਮਾੜਾ ਪ੍ਰਭਾਵ ਮਨੁੱਖੀ ਸਿਹਤ ਅਤੇ ਵਾਤਾਵਰਣ ’ਤੇ ਪੈਂਦਾ ਹੈ। ਇਸ ਤੋਂ ਇਲਾਵਾ, ਪਰਾਲੀ ਸਾੜਨ ਨਾਲ ਮਿੱਟੀ ਦੇ ਲਾਭਕਾਰੀ ਤੱਤਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ।

ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਅਤੇ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਨਾਲ ਹਵਾ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਦਿਆਂ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਸਿਰਜਣਾ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਦਿੱਕਤ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖ਼ਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਖ਼ਰੀਦ ਕਾਰਜਾਂ ਵਿੱਚ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ।

Categories: Punjab

Tags: Local

Published on: 27 Oct 2026

Guraashish Singh Dhaliwal
Mobile N/A
📣 Share this post

Latest News