• Monday, 19 October 2026
Advertisement Advertisement
Ad banner Ad banner
ਮਲੋਟ ਹਲਕੇ ਵਿੱਚ ਮੀਂਹ ਅਤੇ ਗੜੇਮਾਰੀ ਨਾਲ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

19 Oct 2026 | 8 Views

ਮਲੋਟ ਹਲਕੇ ਵਿੱਚ ਮੀਂਹ ਅਤੇ ਗੜੇਮਾਰੀ ਨਾਲ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

 

ਪ੍ਰਭਾਵਿਤ ਕਿਸਾਨਾਂ ਨੂੰ ਪਿਛਲੇ ਸੀਜ਼ਨ ਦਾ ਬਕਾਇਆ ਮੁਆਵਜ਼ਾ ਅਤੇ ਮੌਜੂਦਾ ਨੁਕਸਾਨ ਦਾ ਮੁਆਵਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਮਲੋਟ/ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ

ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਧਿਕਾਰੀਆਂ ਦੀ ਟੀਮ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਪਿੰਡ ਅਬੁਲ ਖੁਰਾਣਾ, ਰਥੜੀਆਂ, ਦਾਨੇਵਾਲਾ ਸਮੇਤ ਹੋਰ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਨੁਕਸਾਨ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।

ਜਾਣਕਾਰੀ ਅਨੁਸਾਰ, ਮਲੋਟ ਹਲਕੇ ਦੇ ਲਗਭਗ 8 ਤੋਂ 9 ਪਿੰਡਾਂ ਵਿੱਚ ਤਕਰੀਬਨ 1600 ਏਕੜ ਰਕਬਾ ਇਸ ਕੁਦਰਤੀ ਆਫ਼ਤ ਕਾਰਨ ਪ੍ਰਭਾਵਿਤ ਹੋਇਆ ਹੈ। ਦੌਰੇ ਦੌਰਾਨ ਕਿਸਾਨਾਂ ਨੇ ਮੰਤਰੀ ਦੇ ਸਾਹਮਣੇ ਪਿਛਲੇ ਸਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਅਜੇ ਤੱਕ ਨਾ ਮਿਲਣ ਸਬੰਧੀ ਆਪਣਾ ਰੋਸ ਪ੍ਰਗਟਾਇਆ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੌਕੇ ’ਤੇ ਮੌਜੂਦ ਏ.ਡੀ.ਸੀ., ਐਸ.ਡੀ.ਐਮ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੁਕਸਾਨ ਦੀ ਗਿਰਦਾਵਰੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ ਅਤੇ ਕੋਈ ਵੀ ਪੀੜਤ ਕਿਸਾਨ ਮੁਆਵਜ਼ੇ ਤੋਂ ਵਾਂਝਾ ਨਾ ਰਹੇ। ਉਨ੍ਹਾਂ ਭਰੋਸਾ ਦਿੱਤਾ ਕਿ ਜਿੱਥੇ ਫ਼ਸਲ ਦਾ 100 ਫ਼ੀਸਦੀ ਨੁਕਸਾਨ ਹੋਇਆ ਹੈ, ਉੱਥੇ ਗਿਰਦਾਵਰੀ ਵਿੱਚ ਵੀ ਨੁਕਸਾਨ 100 ਫ਼ੀਸਦੀ ਹੀ ਦਰਜ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸੀਜ਼ਨ ਦਾ ਰਹਿੰਦਾ ਮੁਆਵਜ਼ਾ ਵੀ ਜਲਦ ਦਿਵਾਉਣ ਲਈ ਯਤਨ ਕੀਤੇ ਜਾਣਗੇ ਅਤੇ ਮੌਜੂਦਾ ਸੀਜ਼ਨ ਵਿੱਚ ਹੋਏ ਨੁਕਸਾਨ ਦਾ ਮੁਆਵਜ਼ਾ ਦਿਵਾਉਣ ਲਈ ਵੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬਾਗਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਬਾਗਬਾਨੀ ਵਿਭਾਗ ਨੂੰ ਵੀ ਜਾਂਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਇਸ ਦੌਰਾਨ ਭਾਈਚਾਰਕ ਸਾਂਝ ਅਤੇ ਕਿਸਾਨਾਂ ਪ੍ਰਤੀ ਹਮਦਰਦੀ ਦੀ ਮਿਸਾਲ ਵੀ ਸਾਹਮਣੇ ਆਈ। ਫ਼ਸਲ ਦੇ ਨੁਕਸਾਨ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਆਪਣੇ ਠੇਕੇਦਾਰ ਕਿਸਾਨ ਦੀ ਮਦਦ ਕਰਦਿਆਂ ਇੱਕ ਜ਼ਮੀਨ ਮਾਲਕ ਵੱਲੋਂ ਉਸ ਦਾ ਜ਼ਮੀਨ ਦਾ ਠੇਕਾ ਮੁਆਫ਼ ਕਰ ਦਿੱਤਾ ਗਿਆ। ਇਸ ਕਦਮ ਨੂੰ ਕਿਸਾਨੀ ਸੰਕਟ ਦੇ ਸਮੇਂ ਆਪਸੀ ਸਹਿਯੋਗ ਦੀ ਮਿਸਾਲ ਵਜੋਂ ਦੇਖਿਆ ਜਾ ਰਿਹਾ ਹੈ।

ਇਸ ਮੌਕੇ ਐਸ.ਡੀ.ਐਮ. ਪੰਕਜ ਕੁਮਾਰ, ਤਹਿਸੀਲਦਾਰ ਜਤਿੰਦਰ ਪਾਲ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਹਰਪ੍ਰੀਤ ਕੌਰ, ਪਟਵਾਰੀ ਗੁਰਪ੍ਰੀਤ ਸਿੰਘ, ਪੀ.ਏ. ਅਰਸ਼ ਸਿੱਧੂ, ਪੀ.ਏ. ਛਿੰਦਰ ਪਾਲ ਸਿੰਘ, ਪਿੰਡ ਅਬੁਲ ਖੁਰਾਣਾ ਦੇ ਸਰਪੰਚ ਵਿੱਕੀ ਸਿੰਘ ਤੋਂ ਇਲਾਵਾ ਕਿਸਾਨ ਹਰਦੀਪ ਸਿੰਘ, ਗੁਰਮੀਤ ਸਿੰਘ, ਸੁਖਮੰਦਰ ਸਿੰਘ ਉਰਫ਼ ਕਾਲਾ ਮਾਨ, ਤਜਿੰਦਰ ਸਿੰਘ, ਜਗਸੀਰ ਸਿੰਘ, ਗੁਰਮੀਤ ਮੈਂਬਰ, ਹਰਬੰਸ ਸਿੰਘ, ਗੁਰਜੀਤ ਮਾਨ, ਅਮਰਜੀਤ ਸਿੰਘ, ਜਗਤਾਰ ਧਾਲੀਵਾਲ ਆਦਿ ਹਾਜ਼ਰ ਸਨ

Categories: Punjab

Tags: Local

Published on: 19 Oct 2026

Guraashish Singh Dhaliwal
Mobile N/A
📣 Share this post

Latest News