• Wednesday, 22 July 2026
Advertisement Advertisement
Ad banner Ad banner
ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵਾਲੇ ਸਕੂਲੀ ਬਸਤਿਆਂ ਦੀ ਵੰਡ ਸ਼ੁਰੂ, 4 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਬੈਗ

21 Jul 2026 | 15 Views

ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵਾਲੇ ਸਕੂਲੀ ਬਸਤਿਆਂ ਦੀ ਵੰਡ ਸ਼ੁਰੂ, 4 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਬੈਗ

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਕਰੀਬ ਚਾਰ ਲੱਖ ਵਿਦਿਆਰਥੀਆਂ ਲਈ ਮੁਫ਼ਤ ਸਕੂਲੀ ਬਸਤਿਆਂ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਇਹ ਬਸਤੇ ਕੇਸਰੀ ਰੰਗ ਦੇ ਹਨ ਅਤੇ ਇਨ੍ਹਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਦੇ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਲਿਖਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, ਮੁਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਇਹ ਬਸਤੇ ਵੰਡੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਇਹ ਸਾਰੇ ਬੈਗ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕਰਵਾਏ ਗਏ ਹਨ।

ਇਨ੍ਹਾਂ ਬਸਤਿਆਂ ਦਾ ਕੇਸਰੀ ਰੰਗ ਅਤੇ ਉਨ੍ਹਾਂ ’ਤੇ ਛਪੀ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸਰਕਾਰ ਇਸ ਨੂੰ ਆਪਣੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦਾ ਹਿੱਸਾ ਦੱਸ ਰਹੀ ਹੈ, ਜਦਕਿ ਇਸ ਮਾਮਲੇ ’ਤੇ ਵੱਖ-ਵੱਖ ਵਰਗਾਂ ਵੱਲੋਂ ਆਪਣੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀ ਸਹੂਲਤਾਂ ਪ੍ਰਦਾਨ ਕਰਨਾ ਅਤੇ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ ਹੈ।

Categories: Education

Tags: None

Published on: 21 Jul 2026

Guraashish Singh Dhaliwal
Mobile N/A
📣 Share this post

Latest News