ਚੰਡੀਗੜ੍ਹ, 9 ਸਤੰਬਰ (ਸ਼ਮੀਲ) — ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਖਿਲਾਫ ਮਾਨਹਾਨੀਕਾਰਕ ਪੋਸਟਾਂ ਕਰਨ ਤੋਂ ਰੋਕ ਦਿੱਤਾ ਹੈ।
ਇਹ ਹੁਕਮ ਸਿਵਲ ਜੱਜ ਵੱਲੋਂ ਜਾਰੀ ਕੀਤੇ ਗਏ ਹਨ। ਅਦਾਲਤ ਨੇ ਡਾ. ਗੁਰਪ੍ਰੀਤ ਕੌਰ ਖਿਲਾਫ ਕੋਈ ਵੀ ਅਪਮਾਨਜਨਕ ਤੇ ਮਾਨਹਾਨੀਕਾਰਕ ਸਮੱਗਰੀ ਇੰਟਰਨੈੱਟ ਮੀਡੀਆ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਪ੍ਰਕਾਸ਼ਿਤ, ਪ੍ਰਸਾਰਿਤ ਜਾਂ ਸਾਂਝਾ ਕਰਨ ’ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 30 ਸਤੰਬਰ ਨੂੰ ਹੋਵੇਗੀ।
ਪਟੀਸ਼ਨ ’ਚ 5 ਕਰੋੜ ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਦਾ ਜ਼ਿਕਰ
ਡਾ. ਗੁਰਪ੍ਰੀਤ ਕੌਰ ਨੇ ਪਟੀਸ਼ਨ ਵਿੱਚ ਕਿਹਾ ਕਿ ਸਾਬਕਾ ਜੱਜ ਰਣਜੀਤ ਸਿੰਘ ਸਮੇਤ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਖਿਲਾਫ 5 ਕਰੋੜ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਲਾਏ। ਉਨ੍ਹਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਪਾਈਆਂ ਗਈਆਂ ਪੋਸਟਾਂ ਅਤੇ ਵੀਡੀਓਜ਼ ਰਾਹੀਂ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਮਾਮਲੇ ਵਿੱਚ ਅਦਾਲਤ ਨੇ ਮਾਨਹਾਨੀਕਾਰਕ ਸਮੱਗਰੀ ’ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ।