• Tuesday, 10 March 2026
Advertisement Advertisement
ਮੁੱਖ ਮੰਤਰੀ ਸਿਹਤ ਯੋਜਨਾ ਅਤੇ ਐਚਪੀਵੀ ਵੈਕਸੀਨ ਸਬੰਧੀ ਕੀਤੀ ਸਮੀਖਿਆ ਮੀਟਿੰਗ

10 Mar 2026 | 5 Views

ਮੁੱਖ ਮੰਤਰੀ ਸਿਹਤ ਯੋਜਨਾ ਅਤੇ ਐਚਪੀਵੀ ਵੈਕਸੀਨ ਸਬੰਧੀ ਕੀਤੀ ਸਮੀਖਿਆ ਮੀਟਿੰਗ

ਫਿਰੋਜ਼ਪੁਰ,10 ਮਾਰਚ

ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਚੱਲ ਰਹੇ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਐਚ ਪੀ ਵੀ ਵੈਕਸੀਨ ਪ੍ਰੋਗਰਾਮਾਂ ਦੀ ਪ੍ਰਗਤੀ ਸੰਬਧੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ, ਜਿਲ੍ਹਾ ਟੀਕਾਕਰਣ ਅਫ਼ਸਰ, ਡਿਪਟੀ ਮੈਡੀਕਲ ਕਮਿਸ਼ਨਰ, ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ, ਮਾਸ ਮੀਡੀਆ ਬਰਾਂਚ ਦੇ ਅਧਿਕਾਰੀਆਂ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨੇ ਭਾਗ ਲਿਆ।

               ਸਿਵਲ ਸਰਜਨ ਡਾਕਟਰ ਰਾਜੀਵ ਪਰਾਸ਼ਰ ਨੇ ਚੱਲ ਰਹੀਆਂ ਸਿਹਤ ਯੋਜਨਾਵਾਂ ਸੰਬਧੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਫ਼ਿਰੋਜ਼ਪੁਰ ਚ ਐਚਪੀਵੀ ਵੈਕਸੀਨ ਸੰਬਧੀ ਲੋਕਾਂ ਵਿੱਚ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ। 14 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਅਤੀ ਜਰੂਰੀ ਐਚਪੀਵੀ ( ਬੱਚੇਦਾਣੀ ਦੇ ਮੂੰਹ ਦੇ ਕੈਂਸਰ) ਤੋਂ ਬਚਾਓ ਲਈ ਟੀਕਾਕਰਣ ਜ਼ਰੂਰ ਕਰਵਾਇਆ ਜਾਵੇ। ਪ੍ਰਾਈਵੇਟ ਖ਼ੇਤਰ ਵਿੱਚ ਇਹ ਐਚਪੀਵੀ ਟੀਕਾ ਕਰੀਬ ਤਿੰਨ ਤੋਂ ਚਾਰ ਹਜਾਰ ਰੁਪਏ ਦਾ ਲੱਗਦਾ ਹੈ, ਪਰ ਸਿਹਤ ਵਿਭਾਗ ਵੱਲੋਂ ਇਹ ਟੀਕਾ ਬਿਲਕੁਲ ਮੁਫਤ ਲਗਾਇਆ ਜਾ ਰਿਹਾ ਹੈ।

        ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਖੇ ਕਾਫੀ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਆਪਣਾ ਮੁਫਤ ਇਲਾਜ ਕਰਾ ਕੇ ਇਸ ਯੋਜਨਾ ਦਾ ਪੂਰਾ ਫਾਇਦਾ ਲਿਆ ਜਾ ਰਿਹਾ ਹੈ। ਜਿੰਨਾ ਵਸਨੀਕਾਂ ਦੇ ਹਲੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਨਹੀਂ ਬਣੇ ਉਹ ਆਪਣਾ ਆਧਾਰ ਕਾਰਡ ਤੇ ਵੋਟਰ ਕਾਰਡ ਲੈ ਕੇ ਨੇੜਲੇ ਕਾਮਨ ਸਰਵਿਸ ਸੈਂਟਰਾਂ ਅਤੇ ਸਰਕਾਰੀ ਹਸਪਤਾਲ ਵਿਖੇ ਆਪਣਾ ਕਾਰਡ ਬਣਾ ਸਕਦੇ ਹਨ।

Categories: Punjab

Tags: None

Published on: 10 Mar 2026

Guraashish Singh Dhaliwal
Mobile N/A
📣 Share this post

Latest News