• Monday, 28 September 2026
Advertisement Advertisement
Ad banner Ad banner
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ -  ਹਰਜੋਤ ਸਿੰਘ ਬੈਂਸ

28 Sep 2026 | 7 Views

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ -  ਹਰਜੋਤ ਸਿੰਘ ਬੈਂਸ


ਕੈਬਨਿਟ ਮੰਤਰੀ ਨੇ ਦਬੂੜ ਕ੍ਰਿਕਟ ਟੂਰਨਾਮੈਂਟ ਦੇ ਪ੍ਰਬੰਧਕਾਂ ਦੀ ਕੀਤੀ ਸ਼ਲਾਘਾਂ
ਪੰਜਾਬ ਸਰਕਾਰ ਲੋੜਵੰਦਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਪੂਰੀ ਤਰਾਂ ਬਚਨਬੱਧ-ਬੈਂਸ
ਕੀਰਤਪੁਰ ਸਾਹਿਬ 28 ਸਤੰਬਰ: ਬੀਤੇ ਕੱਲ੍ਹ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਿੰਡ ਲੋਅਰ ਦਬੂੜ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਲਈ ਹਰ ਸੰਭਵ ਉਪਰਾਲਾ ਕੀਤਾ ਜਾਣਾ ਚਾਹੀਦਾ ਹੈ।
        ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਲੋੜ ਸਿਰਫ਼ ਉਨ੍ਹਾਂ ਨੂੰ ਵਧੀਆ ਖੇਡ ਮੈਦਾਨ, ਬੁਨਿਆਦੀ ਸਹੂਲਤਾਂ ਅਤੇ ਢੁਕਵਾਂ ਮੌਕਾ ਦੇਣ ਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਮਿਹਨਤ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਕੀਤੀ।
       ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਦਬੂੜ ਦੇ ਨੌਜਵਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ ਖੇਡ ਗਰਾਊਂਡ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਸਹੂਲਤਾਂ ਦਾ ਵਿਕਾਸ ਕਰਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਿਲ ਹੈ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਯੋਗ ਮਾਹੌਲ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਟੂਰਨਾਮੈਂਟ ਦੇ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੂੰ ਅਜਿਹੇ ਖੇਡ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ।
         ਟੂਰਨਾਮੈਂਟ ਦੌਰਾਨ ਪਿੰਡ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ ਅਤੇ ਨੌਜਵਾਨਾਂ ਲਈ ਖੇਡ ਗਰਾਊਂਡ ਬਣਾਉਣ ਸਬੰਧੀ ਉਨ੍ਹਾਂ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਪਿੰਡ ਦੇ ਸਰਪੰਚ ਗੁਰਿੰਦਰ ਸਿੰਘ ਸਮੇਤ ਇਲਾਕੇ ਦੇ ਪਤਵੰਤੇ ਅਤੇ ਖੇਡ ਪ੍ਰੇਮੀ ਵੀ ਮੌਜੂਦ ਰਹੇ।
       ਇਸ ਮੌਕੇ ਆਮ ਆਦਮੀ ਪਾਰਟੀ ਚੰਗਰ ਜ਼ੋਨ ਦੀ ਸਮੁੱਚੀ ਟੀਮ ਤੋਂ ਇਲਾਵਾ ਬਲਾਕ ਪ੍ਰਧਾਨ ਅਤੇ ਟਰੱਕ ਯੂਨੀਅਨ ਪ੍ਰਧਾਨ ਤਰਲੋਚਨ ਸਿੰਘ ਲੋਚੀ, ਡਾਕਟਰ ਜਰਨੈਲ ਸਿੰਘ ਸਰਪੰਚ, ਦਰਸ਼ਨ ਸਿੰਘ, ਜੁਝਾਰ ਸਿੰਘ, ਇਸਰਾਜ ਸਰਪੰਚ, ਸੁੱਚਾ ਸਿੰਘ, ਸਰਪੰਚ ਗੋਪਾਲ ਸਿੰਘ, ਗੁਰਦਿਆਲ ਸਿੰਘ, ਵਰਿੰਦਰ ਸਿੰਘ ਯੂਥ ਆਗੂ, ਬਿੰਦੂ ਯੂਥ ਆਗੂ, ਜੋਤ ਯੂਥ ਆਗੂ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਹਾਜ਼ਰ ਸੀ।

Categories: Punjab

Tags: Update

Published on: 28 Sep 2026

Guraashish Singh Dhaliwal
Mobile N/A
📣 Share this post

Latest News