• Tuesday, 10 February 2026
  • CHIEF EDITOR - Guraashish Singh Dhaliwal || +91 6280646540
ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਵੱਲ ਵੱਡਾ ਕਦਮ: 52 ਵਿਦਿਆਰਥੀਆਂ ਨੇ ਕਰਵਾਈ ਰਜਿਸਟ੍ਰੇਸ਼ਨ

10 Feb 2026 | 5 Views

ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਵੱਲ ਵੱਡਾ ਕਦਮ: 52 ਵਿਦਿਆਰਥੀਆਂ ਨੇ ਕਰਵਾਈ ਰਜਿਸਟ੍ਰੇਸ਼ਨ

ਬਠਿੰਡਾ, 10 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਸਵੈ-ਰੋਜ਼ਗਾਰ ਦੇ ਯੋਗ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮਿਤੀ 10 ਫਰਵਰੀ 2026, ਦਿਨ ਮੰਗਲਵਾਰ ਨੂੰ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਰਜਿਸਟ੍ਰੇਸ਼ਨ ਕਮ ਕਾਊਂਸਲਿੰਗ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ (ਵਿਕਾਸ) -ਕਮ-ਸੀ.ਈ.ਓ., ਡੀ.ਬੀ.ਈ.ਈ. ਬਠਿੰਡਾ ਮੈਡਮ ਕੰਚਨ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਕੁੱਲ 52 ਵਿਦਿਆਰਥੀਆਂ ਵੱਲੋਂ ਮੈਨੁਅਲ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਤੋਂ ਇਲਾਵਾ ਉਕਤ ਵਿਦਿਆਰਥੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਪੰਜਾਬ ਸਰਕਾਰ ਦੇ ਪੀ.ਜੀ.ਆਰ.ਕੈਮ. ਪੋਰਟਲ ’ਤੇ ਵੀ ਸਫਲਤਾਪੂਰਵਕ ਕੀਤੀ ਗਈ।

ਕੈਂਪ ਦੌਰਾਨ ਕੈਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਸੰਬੰਧੀ ਸਕੀਮਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਮੌਕਿਆਂ ਬਾਰੇ ਵੀ ਗਾਈਡ ਕਰਦਿਆਂ ਉਨ੍ਹਾਂ ਨੂੰ ਭਵਿੱਖ ਸਬੰਧੀ ਸਹੀ ਦਿਸ਼ਾ ਦਿੱਤੀ।

ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਫ਼ਤਰ ਡੀ.ਬੀ.ਈ.ਈ. ਬਠਿੰਡਾ ਵੱਲੋਂ ਚਲਾਏ ਜਾ ਰਹੇ ਟੈਲੀਗ੍ਰਾਮ ਚੈਨਲ ਨਾਲ ਜੁੜਨ ਲਈ ਪ੍ਰੇਰਿਤ ਕੀਤਾ, ਤਾਂ ਜੋ ਉਹ ਸਰਕਾਰੀ ਯੋਜਨਾਵਾਂ ਅਤੇ ਰੋਜ਼ਗਾਰ ਸੰਬੰਧੀ ਤਾਜ਼ਾ ਜਾਣਕਾਰੀ ਨਾਲ ਅਪਡੇਟ ਰਹਿ ਸਕਣ।

ਇਸ ਮੌਕੇ ਡੀ.ਬੀ.ਈ.ਈ. ਸ਼੍ਰੀ ਬਲਤੇਜ ਸਿੰਘ, ਸ਼੍ਰੀ ਹਰਪ੍ਰੀਤ ਸਿੰਘ, ਸ਼੍ਰੀ ਵਿਕਰਮ ਆਦੀਵਾਲ ਅਤੇ ਸ਼੍ਰੀ ਰਾਜੀਪਾਲ ਆਦਿ ਵੀ ਹਾਜ਼ਰ ਸਨ।

Categories: Punjab

Tags: None

Published on: 10 Feb 2026

Guraashish Singh Dhaliwal
Mobile N/A
📣 Share this post