• Saturday, 4 July 2026
Advertisement Advertisement
Ad banner Ad banner
ਨਗਰ ਕੌਂਸਲ ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ ਚੋਣਾਂ 2026: ਹਰਪ੍ਰੀਤ ਸਿੰਘ IPS ਪੁਲਿਸ ਅਬਜ਼ਰਵਰ ਨਿਯੁਕਤ

03 Jul 2026 | 12 Views

ਨਗਰ ਕੌਂਸਲ ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ ਚੋਣਾਂ 2026: ਹਰਪ੍ਰੀਤ ਸਿੰਘ IPS ਪੁਲਿਸ ਅਬਜ਼ਰਵਰ ਨਿਯੁਕਤ

ਫਿਰੋਜ਼ਪੁਰ, 3 ਜੁਲਾਈ 2026: ਪੰਜਾਬ ਵਿੱਚ 5 ਜੁਲਾਈ 2026 ਨੂੰ ਹੋਣ ਵਾਲੀਆਂ ਨਗਰ ਕੌਂਸਲ ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ ਦੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਨੇ ਸ੍ਰੀ ਹਰਪ੍ਰੀਤ ਸਿੰਘ, IPS, ਡੀ.ਆਈ.ਜੀ. EOW, ਵਿਜੀਲੈਂਸ ਬਿਊਰੋ ਨੂੰ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਅਬਜ਼ਰਵਰ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ ਤਾਂ ਜੋ ਵੋਟਿੰਗ ਪ੍ਰਕਿਰਿਆ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਸਕੇ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ, ਉਮੀਦਵਾਰ ਜਾਂ ਰਾਜਨੀਤਿਕ ਪਾਰਟੀ ਨੂੰ ਚੋਣਾਂ ਦੌਰਾਨ ਸੁਰੱਖਿਆ ਨਾਲ ਸੰਬੰਧਿਤ ਕੋਈ ਵੀ ਸ਼ਿਕਾਇਤ ਜਾਂ ਸੁਝਾਅ ਹੋਵੇ ਤਾਂ ਉਹ ਸਿੱਧੇ ਪੁਲਿਸ ਅਬਜ਼ਰਵਰ ਹਰਪ੍ਰੀਤ ਸਿੰਘ ਨਾਲ ਸੰਪਰਕ ਕਰ ਸਕਦੇ ਹਨ। ਇਸ ਕਦਮ ਦਾ ਮਕਸਦ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕਰਨਾ ਹੈ।

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਇਹ ਨਿਯੁਕਤੀ ਗੁਰੂਹਰਸਹਾਏ ਅਤੇ ਮਮਦੋਟ ਵਿੱਚ ਹੋਣ ਵਾਲੀਆਂ ਨਗਰ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਨਿਯਮਾਂ ਅਨੁਸਾਰ ਸੰਪੰਨ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

Categories: Politics

Tags: None

Published on: 03 Jul 2026

Guraashish Singh Dhaliwal
Mobile N/A
📣 Share this post

Latest News