• Friday, 22 May 2026
Advertisement Advertisement
Ad banner Ad banner
ਨਗਰ ਨਿਗਮ/ਨਗਰ ਕੌਂਸਲ ਚੋਣਾਂ-2026 ਲਈ ਸ੍ਰੀ ਹਰਪ੍ਰੀਤ ਸਿੰਘ ਆਈ.ਪੀ.ਐੱਸ. ਫ਼ਿਰੋਜ਼ਪੁਰ ਦੇ ਪੁਲਿਸ ਅਬਜ਼ਰਵਰ ਨਿਯੁਕਤ

22 May 2026 | 12 Views

ਨਗਰ ਨਿਗਮ/ਨਗਰ ਕੌਂਸਲ ਚੋਣਾਂ-2026 ਲਈ ਸ੍ਰੀ ਹਰਪ੍ਰੀਤ ਸਿੰਘ ਆਈ.ਪੀ.ਐੱਸ. ਫ਼ਿਰੋਜ਼ਪੁਰ ਦੇ ਪੁਲਿਸ ਅਬਜ਼ਰਵਰ ਨਿਯੁਕਤ

 

ਫ਼ਿਰੋਜ਼ਪੁਰ, 22 ਮਈ

ਪੰਜਾਬ ਰਾਜ ਵਿੱਚ ਨਗਰ ਨਿਗਮ/ਨਗਰ ਕੌਂਸਲ ਚੋਣਾਂ-2026 ਮਿਤੀ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ, ਆਈ.ਪੀ.ਐੱਸ. ਡੀ.ਆਈ.ਜੀ. ਈ.ਓ.ਡਬਲਿਊ, ਵਿਜੀਲੈਂਸ ਬਿਊਰੋ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਲਈ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।

 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਜ਼ਿਲ੍ਹੇ ਅੰਦਰ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਜ਼ਿਲ੍ਹੇ ਦੇ ਵੋਟਰ, ਉਮੀਦਵਾਰ ਜਾਂ ਰਾਜਨੀਤਿਕ ਪਾਰਟੀਆਂ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਸਬੰਧੀ ਸ਼ਿਕਾਇਤ ਜਾਂ ਸੁਝਾਅ ਬਾਰੇ ਉਨ੍ਹਾਂ ਨਾਲ ਮੋ. ਨੰਬਰ 98144-32144 ਜਾਂ ਈ.ਮੇਲ ਆਈਡੀ harpreet.singh144@punjabpoice.gov.in ’ਤੇ ਸੰਪਰਕ ਕਰ ਸਕਦੇ ਹਨ। 

ਉਨ੍ਹਾਂ ਨੂੰ ਫ਼ਿਰੋਜ਼ਪੁਰ ਦੇ ਨਾਲ-ਨਾਲ ਫ਼ਾਜ਼ਿਲਕਾ ਜ਼ਿਲ੍ਹੇ ਲਈ ਵੀ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਚੋਣਾਂ ਦੌਰਾਨ ਉਨ੍ਹਾਂ ਦਾ ਹੈਡ ਕੁਆਰਟਰ ਫ਼ਿਰੋਜ਼ਪੁਰ ਰਹੇਗਾ।

Categories: Punjab

Tags: Update

Published on: 22 May 2026

Guraashish Singh Dhaliwal
Mobile N/A
📣 Share this post

Latest News