ਬਠਿੰਡਾ, 22 ਅਗਸਤ: ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵੱਲੋਂ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੂੰ ਪਾਰਟੀ ਦਾ ਸਪੋਕਸਪਰਸਨ (ਬੁਲਾਰਾ) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਨਵੀਂ ਜ਼ਿੰਮੇਵਾਰੀ ਮਿਲਣ ’ਤੇ ਨੀਲ ਗਰਗ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।
ਨੀਲ ਗਰਗ ਨੇ ਕਿਹਾ ਕਿ ਉਹ ਪਹਿਲਾਂ ਵੀ ਲੋਕ ਭਲਾਈ ਦੇ ਕੰਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦੇ ਰਹੇ ਹਨ। ਹੁਣ ਉਹ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਸਾਹਮਣੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਜਾਵੇਗਾ।
ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨੇ ਨੀਲ ਗਰਗ ਨੂੰ ਆਮ ਆਦਮੀ ਪਾਰਟੀ ਦਾ ਸਪੋਕਸਪਰਸਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਨਵੇਂ ਅਹੁਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।