ਸ੍ਰੀ ਗੌਰਵ ਯਾਦਵ, ਆਈ.ਪੀ.ਐਸ., ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਪੂਰੇ ਪੰਜਾਬ ਵਿਚ ਅਪਰਾਧ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਓਪਰੇਸ਼ਨ “ਪ੍ਰਹਾਰ” ਚਲਾਇਆ ਜਾ ਰਿਹਾ ਹੈ।
ਇਸ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵੱਡੇ ਪੱਧਰ ‘ਤੇ CASO (Cordon and Search Operation) ਚਲਾਇਆ ਗਿਆ।
ਇਸ ਦੌਰਾਨ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਘਰਾਂ ਅਤੇ ਟਿਕਾਣਿਆਂ ‘ਤੇ ਵਿਸ਼ੇਸ਼ ਛਾਪੇਮਾਰੀ ਕੀਤੀ ਗਈ, ਤਾਂ ਜੋ ਗੈਰਕਾਨੂੰਨੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਨਕੇਲ ਕੱਸੀ ਜਾ ਸਕੇ।
ਮਾਨਯੋਗ ਆਈ.ਜੀ.ਪੀ/ਐਸ.ਓ.ਜੀ ਸ੍ਰੀ ਗੌਤਮ ਚੀਮਾ ਅਤੇ ਐਸ.ਐਸ.ਪੀ ਫਾਜ਼ਿਲਕਾ ਸ੍ਰੀ ਗੁਰਮੀਤ ਸਿੰਘ ਜੀ ਵੱਲੋਂ ਖੁਦ ਮੌਕੇ ‘ਤੇ ਪਹੁੰਚ ਕੇ ਓਪਰੇਸ਼ਨ ਵਿੱਚ ਭਾਗ ਲਿਆ ਗਿਆ ਅਤੇ ਡਿਊਟੀ ‘ਤੇ ਤਾਇਨਾਤ ਫੋਰਸ ਦਾ ਜਾਇਜ਼ਾ ਲੈਂਦਿਆਂ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਫਾਜ਼ਿਲਕਾ ਪੁਲਿਸ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਅਪਰਾਧ ਅਤੇ ਨਸ਼ਿਆਂ ਦੇ ਖ਼ਿਲਾਫ਼ ਇਸ ਤਰ੍ਹਾਂ ਦੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਕਿਸੇ ਵੀ ਕ਼ਿਸਮ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਫਾਜ਼ਿਲਕਾ ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿਓ।