• Friday, 19 June 2026
Advertisement Advertisement
Ad banner Ad banner
ਫਿਰੋਜ਼ਪੁਰ ਵਿੱਚ 21 ਜੂਨ ਨੂੰ ਮਨਾਇਆ ਜਾਵੇਗਾ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ, ਜ਼ਿਲ੍ਹਾ ਵਾਸੀਆਂ ਨੂੰ ਸ਼ਮੂਲੀਅਤ ਦੀ ਅਪੀਲ

19 Jun 2026 | 5 Views

ਫਿਰੋਜ਼ਪੁਰ ਵਿੱਚ 21 ਜੂਨ ਨੂੰ ਮਨਾਇਆ ਜਾਵੇਗਾ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ, ਜ਼ਿਲ੍ਹਾ ਵਾਸੀਆਂ ਨੂੰ ਸ਼ਮੂਲੀਅਤ ਦੀ ਅਪੀਲ

ਫਿਰੋਜ਼ਪੁਰ, 19 ਜੂਨ 2026: ਫਿਰੋਜ਼ਪੁਰ ਜ਼ਿਲ੍ਹੇ ਵਿੱਚ 21 ਜੂਨ ਨੂੰ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਸਮਾਗਮ ਸਵੇਰੇ 6:00 ਵਜੇ ਤੋਂ 7:00 ਵਜੇ ਤੱਕ ਫਿਰੋਜ਼ਪੁਰ ਛਾਉਣੀ ਸਥਿਤ ਕੈਂਟ ਬੋਰਡ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਾਲ ਯੋਗ ਦਿਵਸ ਦਾ ਵਿਸ਼ਵ ਪੱਧਰੀ ਥੀਮ ‘ਸਿਹਤਮੰਦ ਉਮਰ ਲਈ ਯੋਗ’ (Yoga for Healthy Ageing) ਰੱਖਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਫ਼ਲਤਾਪੂਰਵਕ ਮਨਾਉਣ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗ ਨਾ ਸਿਰਫ਼ ਸਰੀਰਕ ਸਿਹਤ ਨੂੰ ਬਿਹਤਰ ਬਣਾਉਂਦਾ ਹੈ, ਸਗੋਂ ਮਾਨਸਿਕ ਤੰਦਰੁਸਤੀ ਅਤੇ ਤਣਾਅ ਮੁਕਤ ਜੀਵਨ ਲਈ ਵੀ ਬਹੁਤ ਲਾਭਦਾਇਕ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਦੌਰ ਵਿੱਚ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਦਿਵਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਰੁਪਿੰਦਰਦੀਪ ਕੌਰ ਗਿੱਲ ਨੇ ਵੀ ਲੋਕਾਂ ਨੂੰ ਯੋਗ ਦਿਵਸ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੋਗ ਸਰੀਰ ਅਤੇ ਮਨ ਵਿਚ ਸੰਤੁਲਨ ਬਣਾਈ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ ਅਤੇ ਇਸ ਦੇ ਲਾਭਾਂ ਬਾਰੇ ਹਰ ਵਰਗ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ।

ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਯੋਗ ਦੇ ਸਰੀਰਕ, ਮਾਨਸਿਕ ਅਤੇ ਆਤਮਿਕ ਲਾਭਾਂ ਬਾਰੇ ਜਾਗਰੂਕ ਕਰਨਾ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨਾ ਹੈ।

Categories: Punjab

Tags: None

Published on: 19 Jun 2026

Guraashish Singh Dhaliwal
Mobile N/A
📣 Share this post

Latest News