• Friday, 19 June 2026
Advertisement Advertisement
Ad banner Ad banner
ਫਿਰੋਜ਼ਪੁਰ ਵਿੱਚ NEET 2026 ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ, 21 ਜੂਨ ਨੂੰ 4 ਕੇਂਦਰਾਂ ’ਤੇ ਹੋਵੇਗੀ ਪ੍ਰੀਖਿਆ

19 Jun 2026 | 13 Views

ਫਿਰੋਜ਼ਪੁਰ ਵਿੱਚ NEET 2026 ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ, 21 ਜੂਨ ਨੂੰ 4 ਕੇਂਦਰਾਂ ’ਤੇ ਹੋਵੇਗੀ ਪ੍ਰੀਖਿਆ

ਫਿਰੋਜ਼ਪੁਰ, 19 ਜੂਨ 2026: ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ 21 ਜੂਨ 2026 ਨੂੰ ਹੋਣ ਵਾਲੀ NEET (National Eligibility cum Entrance Test) ਪ੍ਰੀਖਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪ ਸਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਕੀਤੇ ਗਏ ਚਾਰਾਂ ਪ੍ਰੀਖਿਆ ਕੇਂਦਰਾਂ ’ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੀਖਿਆਰਥੀਆਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰੀਖਿਆ ਕੇਂਦਰਾਂ ’ਤੇ ਸੁਰੱਖਿਆ, ਬੈਠਣ ਦੀ ਵਿਵਸਥਾ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪ੍ਰੀਖਿਆ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਮੱਸਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 01632-244295 ਜਾਰੀ ਕੀਤਾ ਗਿਆ ਹੈ। ਪ੍ਰੀਖਿਆਰਥੀ ਅਤੇ ਉਨ੍ਹਾਂ ਦੇ ਮਾਪੇ ਇਸ ਨੰਬਰ ’ਤੇ ਸੰਪਰਕ ਕਰਕੇ ਲੋੜੀਂਦੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਵਾਲੇ ਦਿਨ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਨਿਰਧਾਰਤ ਸਮੇਂ ਤੋਂ ਪਹਿਲਾਂ ਆਪਣੇ ਪ੍ਰੀਖਿਆ ਕੇਂਦਰ ’ਤੇ ਪਹੁੰਚਣ। ਉਨ੍ਹਾਂ ਕਿਹਾ ਕਿ ਪ੍ਰੀਖਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

Categories: Education

Tags: None

Published on: 19 Jun 2026

Guraashish Singh Dhaliwal
Mobile N/A
📣 Share this post

Latest News