• Monday, 28 September 2026
Advertisement Advertisement
Ad banner Ad banner
ਪਿੰਡ ਭਸੌੜ ਵਿਖੇ ਲਗਾਇਆ ਅੱਖਾਂ ਦਾ ਜਾਂਚ ਕੈਂਪ- ਓ.ਐਸ.ਡੀ. ਸੁਖਵੀਰ ਸਿੰਘ ਨੇ ਕੀਤਾ ਅੱਖਾਂ ਦੇ ਜਾਂਚ ਕੈਂਪ ਦਾ ਉਦਘਾਟਨ

28 Sep 2026 | 9 Views

ਪਿੰਡ ਭਸੌੜ ਵਿਖੇ ਲਗਾਇਆ ਅੱਖਾਂ ਦਾ ਜਾਂਚ ਕੈਂਪ- ਓ.ਐਸ.ਡੀ. ਸੁਖਵੀਰ ਸਿੰਘ ਨੇ ਕੀਤਾ ਅੱਖਾਂ ਦੇ ਜਾਂਚ ਕੈਂਪ ਦਾ ਉਦਘਾਟਨ

 

 
**
 
*ਅੱਖਾਂ ਦੇ ਜਾਂਚ ਕੈਂਪ ਵਿੱਚ ਵੱਡੀ ਗਿਣਤੀ ’ਚ ਲੋਕਾਂ ਨੇ ਕਰਵਾਈ ਜਾਂਚ*
 
ਧੂਰੀ, 28 ਸਤੰਬਰ: 
 
ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਭਸੌੜ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕੀਤਾ। ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਐਨਕਾਂ ਅਤੇ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।
 
ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਬਹੁਤ ਮਹੱਤਵਪੂਰਨ ਅੰਗ ਹਨ ਅਤੇ ਅੱਖਾਂ ਦੀ ਸਮੇਂ ਸਿਰ ਜਾਂਚ ਕਰਵਾਉਣ ਨਾਲ ਕਈ ਸਮੱਸਿਆਵਾਂ ਦੀ ਸ਼ੁਰੂਆਤੀ ਪੜਾਅ ’ਤੇ ਹੀ ਪਛਾਣ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਕੈਂਪ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਮਾਹਿਰ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਕਿਸੇ ਵੀ ਸਿਹਤ ਸਮੱਸਿਆ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਸਮੇਂ ਸਿਰ ਮਾਹਿਰ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕਰਨ।
 
ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ। ਲੋੜ ਅਨੁਸਾਰ ਮਰੀਜ਼ਾਂ ਨੂੰ ਐਨਕਾਂ ਅਤੇ ਜ਼ਰੂਰੀ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ। ਕੈਂਪ ਵਿੱਚ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ।
 
ਓ.ਐਸ.ਡੀ. ਸੁਖਵੀਰ ਸਿੰਘ ਨੇ ਕੈਂਪ ਦੇ ਪ੍ਰਬੰਧਕਾਂ ਅਤੇ ਸਹਿਯੋਗੀ ਸੰਸਥਾ ਦੇ ਨੁਮਾਇੰਦਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ।
 
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ ਸਮੇਤ ਪਿੰਡ ਦੇ ਪਤਵੰਤੇ, ਕੈਂਪ ਦੇ ਪ੍ਰਬੰਧਕ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
 

Categories: Punjab

Tags: Local

Published on: 28 Sep 2026

Guraashish Singh Dhaliwal
Mobile N/A
📣 Share this post

Latest News