• Sunday, 11 October 2026
Advertisement Advertisement
Ad banner Ad banner
ਪਿੰਡਾਂ ਦੀਆਂ ਸੱਥਾਂ ਤੋਂ ਲੋਕਾਂ ਦੇ ਘਰਾਂ ਤੱਕ, ਹਰਜੋਤ ਸਿੰਘ ਬੈਂਸ ਸੁਣ ਰਹੇ ਲੋਕਾਂ ਦੇ ਮਸਲੇ

11 Oct 2026 | 27 Views

ਪਿੰਡਾਂ ਦੀਆਂ ਸੱਥਾਂ ਤੋਂ ਲੋਕਾਂ ਦੇ ਘਰਾਂ ਤੱਕ, ਹਰਜੋਤ ਸਿੰਘ ਬੈਂਸ ਸੁਣ ਰਹੇ ਲੋਕਾਂ ਦੇ ਮਸਲੇ

 

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕ ਮਿਲਣੀ ਦੋਰਾਨ ਅਵਾਨਕੋਟ ਲੋਅਰ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਪੰਜਾਬ ਸਰਕਾਰ ਲੋਕਾਂ ਦੇ ਦੁਆਰ ’ਤੇ ਪਹੁੰਚ ਕੇ ਕਰ ਰਹੀ ਹੈ ਸਮੱਸਿਆਵਾਂ ਦਾ ਹੱਲ: ਹਰਜੋਤ ਸਿੰਘ ਬੈਂਸ 

ਕੈਬਨਿਟ ਮੰਤਰੀ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ 

ਕੀਰਤਪੁਰ ਸਾਹਿਬ 11 ਅਕਤੂਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਅਤੇ ਪਿੰਡਾਂ ਤੱਕ ਪਹੁੰਚ ਕੇ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਅਵਾਨਕੋਟ ਵਿਖੇ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਸੁਣੀਆਂ। ਲੋਕਾਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ, ਜਿਸ ’ਤੇ ਉਨ੍ਹਾਂ ਨੇ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਆਸਾਨੀ ਨਾਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਕੱਟਣੇ ਨਾ ਪੈਣ, ਇਸ ਲਈ ਸਰਕਾਰ ਲੋਕਾਂ ਦੇ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰ ਰਹੀ ਹੈ। ਉਨ੍ਹਾਂ ਅਨੁਸਾਰ ਲੋਕ ਮਿਲਣੀਆਂ ਦਾ ਮੁੱਖ ਮਕਸਦ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਸਥਾਪਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਇਸੇ ਸੋਚ ਤਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨ ਅਤੇ ਹੱਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨਿਕ ਪੱਧਰ ’ਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕਾਰਵਾਈ ਕਰਨਾ ਜ਼ਰੂਰੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਨਾਲ ਜਿੱਥੇ ਸਥਾਨਕ ਸਮੱਸਿਆਵਾਂ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਉਨ੍ਹਾਂ ਦੇ ਹੱਲ ਲਈ ਢੁੱਕਵੀਂ ਯੋਜਨਾਬੰਦੀ ਕਰਨ ਵਿੱਚ ਵੀ ਮਦਦ ਮਿਲਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਪਿੰਡ ਅਵਾਨਕੋਟ ਵਿਖੇ ਹੋਈ ਇਸ ਲੋਕ ਮਿਲਣੀ ਦੌਰਾਨ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਕੈਬਨਿਟ ਮੰਤਰੀ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰੰਥ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ, ਸਹੂਲਤਾਂ ਵਿੱਚ ਸੁਧਾਰ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਬੇਲੋੜੀ ਪਰੇਸ਼ਾਨੀ ਨਾ ਹੋਵੇ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ  ਸਰਪੰਚ ਪੂਨਮ ਬੈਂਸ, ਜੁਝਾਰ ਸਿੰਘ, ਗੁਰਜੀਤ ਸਿੰਘ ਅਵਾਨਕੋਟ , ਸਤਨਾਮ ਸਿੰਘ ਆਸਪੁਰ, ਸੀਤਾ ਰਾਮ ਅਵਾਨਕੋਟ, ਕਰਤਾਰ ਸਿੰਘ  ਅਵਾਨਕੋਟ, ਸਰਪੰਚ ਮੋਹਣ ਸਿੰਘ , ਪੰਚ ਆਸਪੁਰ, ਗੁਰਅਵਤਾਰ ਸਿੰਘ , ਦਿਲਬਾਗ ਸਿੰਘ ਤੇ ਹੋਰ ਮੌਜੂਦ ਸਨ।

Categories: Punjab

Tags: Local

Published on: 11 Oct 2026

Guraashish Singh Dhaliwal
Mobile N/A
📣 Share this post

Latest News