• Thursday, 19 March 2026
Advertisement Advertisement
ਪੰਜਾਬ ‘ਚ 48 ਘੰਟੇ ਅਹਿਮ: 19 ਤੋਂ 22 ਮਾਰਚ ਤੱਕ ਭਾਰੀ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ‘ਚ ਓਰੇਂਜ ਵਾਰਨਿੰਗ ਜਾਰੀ

19 Mar 2026 | 9 Views

ਪੰਜਾਬ ‘ਚ 48 ਘੰਟੇ ਅਹਿਮ: 19 ਤੋਂ 22 ਮਾਰਚ ਤੱਕ ਭਾਰੀ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ‘ਚ ਓਰੇਂਜ ਵਾਰਨਿੰਗ ਜਾਰੀ

ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। 19 ਮਾਰਚ ਵੀਰਵਾਰ ਤੋਂ ਸੂਬੇ ਭਰ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਅਗਲੇ 48 ਘੰਟੇ ਕਾਫ਼ੀ ਅਹਿਮ ਮੰਨੇ ਜਾ ਰਹੇ ਹਨ। ਮੌਸਮ ਵਿਭਾਗ ਦੇ ਅਨੁਸਾਰ 19 ਤੋਂ 22 ਮਾਰਚ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। 

ਜਾਰੀ ਕੀਤੇ ਗਏ ਅਲਰਟ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸ.ਏ.ਐੱਸ.ਨਗਰ (ਮੁਹਾਲੀ) ਅਤੇ ਫਤਿਹਗੜ੍ਹ ਸਾਹਿਬ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ। 

ਇਸਦੇ ਨਾਲ ਹੀ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਪੰਜਾਬ ਵਿੱਚ ਆਮ ਤੋਂ ਕਾਫ਼ੀ ਵੱਧ ਮੀਂਹ ਦਰਜ ਕੀਤਾ ਗਿਆ ਸੀ ਜਿਸ ਕਾਰਨ ਕਈ ਥਾਵਾਂ ‘ਤੇ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਪੱਛਮੀ ਵਿਘਨ (Western Disturbance) ਦੇ ਕਾਰਨ ਇਹ ਮੌਸਮੀ ਬਦਲਾਅ ਹੋ ਰਿਹਾ ਹੈ ਅਤੇ 22 ਮਾਰਚ ਤੱਕ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ। 

ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਵੀ ਆਪਣੀਆਂ ਫਸਲਾਂ ਦੀ ਸੰਭਾਲ ਕਰਨ ਦੀ ਸਲਾਹ ਦਿੱਤੀ ਗਈ ਹੈ।

Categories: Punjab

Tags: None

Published on: 19 Mar 2026

Guraashish Singh Dhaliwal
Mobile N/A
📣 Share this post

Latest News