ਕੀ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ ਹੋਏ ਜਾਰੀ!
ਚੰਡੀਗੜ੍ਹ, 31 ਅਗਸਤ: (ਬਿਊਰੋ)
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਬੰਧੀ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਕਾਨੂੰਨ ਅਨੁਸਾਰ ਗ੍ਰਿਫ਼ਤਾਰੀ ਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਭਰੋਸੇਯੋਗ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਮਿਸ਼ਨ ਨੇ ਪੁਲਿਸ ਤੋਂ 5 ਦਿਨਾਂ ਅੰਦਰ ਕਾਰਵਾਈ ਦੀ ਰਿਪੋਰਟ ਮੰਗੀ ਹੈ।