• Thursday, 24 September 2026
Advertisement Advertisement
Ad banner Ad banner
ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

23 Sep 2026 | 13 Views

ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

 

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡਾਂ ਦੀ ਕੀਤੀ ਵੰਡ

17 ਲੱਖ ਰੁਪਏ ਦੀ ਲਾਗਤ ਨਾਲ ਮਿਮਿਟ ਪਾਰਕ ਦੇ ਸੁੰਦਰੀਕਰਨ ਲਈ ਰੱਖਿਆ ਨੀਂਹ ਪੱਥਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਸਤੰਬਰ:

ਹਲਕਾ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਮਕਸਦ ਖੇਤਰ ਦੇ ਹਰ ਜ਼ਰੂਰਤਮੰਦ ਪਰਿਵਾਰ ਤੱਕ ਮਿਆਰੀ ਅਤੇ ਵਧੀਆ ਸਿਹਤ ਸਹੂਲਤਾਂ ਪਹੁੰਚਾਉਣਾ ਹੈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਸਿਹਤ ਬੀਮਾ ਯੋਜਨਾ ਕਾਰਡ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਬਣਨਗੇਜਿਸ ਨਾਲ ਹੁਣ ਕੋਈ ਵੀ ਵਿਅਕਤੀ ਇਲਾਜ ਦੇ ਖਰਚੇ ਕਰਕੇ ਚੰਗੀਆਂ ਸਿਹਤ ਸੇਵਾਵਾਂ ਤੋਂ ਵਾਂਝਾ ਨਹੀਂ ਰਹੇਗਾ। ਕਾਰਡ ਧਾਰਕ ਸਰਕਾਰੀ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ।

ਉਨ੍ਹਾਂ ਦੱਸਿਆ ਕਿ ਮਲੋਟ ਹਲਕੇ ਵਿੱਚ 5000 ਦੇ ਕਰੀਬ ਸਿਹਤ ਯੋਜਨਾ ਕਾਰਡ ਵੰਡੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਹਰ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਇਹ ਸਿਹਤ ਯੋਜਨਾ ਦਾ ਕਾਰਡ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਕੋਈ ਵੀ ਲੋੜਵੰਦ ਪਰਿਵਾਰ ਸਿਹਤ ਸਹੂਲਤਾਂ ਤੋਂ ਵਾਝਾਂ ਨਹੀਂ ਰਹੇਗਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਹਰ ਹਾਲ ਪੂਰਾ ਕੀਤਾ ਗਿਆ ਹੈ।

ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਵਿਖੇ ਮਿਮਿਟ ਪਾਰਕ ਦੇ ਸੁੰਦਰੀਕਰਨ ਲਈ 17 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿੱਚ ਮਲੋਟ ਸ਼ਹਿਰ ਦੇ ਬਜ਼ੁਰਗ, ਬੱਚੇ, ਔਰਤਾਂ ਅਤੇ ਹੋਰ ਸਖਸ਼ੀਅਤਾਂ ਵੱਡੀ ਗਿਣਤੀ ਵਿੱਚ ਆਉਂਦੇ ਹਨ ਅਤੇ ਉਨ੍ਹਾਂ ਦੀ ਮੰਗ ਅਨੁਸਾਰ ਇਸ ਪਾਰਕ ਦੀ ਦਿੱਖ ਨੂੰ ਸੁਧਾਰਨ ਲਈ ਜਿਵੇਂ ਕਿ ਬਜ਼ੁਰਗਾਂ ਲਈ ਟਰੈਕ ਬਣਾਉਣ ਤੋਂ ਇਲਾਵਾ ਓਪਨ ਜਿੰਮ ਬਣਾਉਣਾ ਅਤੇ ਹੋਰ ਕੰਮਾਂ ਲਈ ਕਮੇਟੀ ਦੀ ਸਲਾਹ ਨਾਲ ਇਸ ਪਾਰਕ ਦੇ ਸੁੰਦਰੀਕਰਨ ਵਿੱਚ ਹੋਰ ਵਾਧਾ ਕੀਤਾ ਜਾਵੇਗਾ ਅਤੇ ਇਸ ਨਾਲ ਪਾਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਵਧੀਆ ਮਾਹੌਲ ਪ੍ਰਾਪਤ ਹੋਵੇਗਾ।

ਇਸ ਮੌਕੇ ਐਸ.ਐੱਮ.ਓ. ਰਜਿੰਦਰ ਕੁਮਾਰ, ਕਾਰਜ ਸਾਧਕ ਅਫ਼ਸਰ ਮੰਗਤ ਰਾਮ, ਹਲਕਾ ਸੰਗਠਨ ਇੰਚਾਰਜ ਵਿਕਰਾਂਤ ਖੁਰਾਣਾ, ਬਲਾਕ ਪ੍ਰਧਨ ਜਸਮੀਤ ਬਰਾੜ, ਬਲਾਕ ਪ੍ਰਧਾਨ ਸੋਮ ਕਾਲੜਾ, ਆੜ੍ਹਤੀਆ ਯੂਨੀਅਨ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ, ਦਫ਼ਤਰ ਇੰਚਾਰਜ ਸਤਪਾਲ ਗਿਰਧਰ, ਅਮਰਜੀਤ ਸਿੰਘ ਬਿੱਟਾ, ਪੀ.ਏ. ਅਰਸ਼ ਸਿੱਧੂ, ਪੀ.ਏ. ਸ਼ਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰਵਾਸੀ ਹਾਜ਼ਰ ਸਨ।

Categories: Punjab

Tags: Local

Published on: 23 Sep 2026

Guraashish Singh Dhaliwal
Mobile N/A
📣 Share this post

Latest News