• Friday, 9 October 2026
Advertisement Advertisement
Ad banner Ad banner
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪੰਜ ਰੋਜਾ ਸਿਖਲਾਈ ਕੋਰਸ ਸੰਪੰਨ

09 Oct 2026 | 16 Views

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪੰਜ ਰੋਜਾ ਸਿਖਲਾਈ ਕੋਰਸ ਸੰਪੰਨ

 

ਸ੍ਰੀ ਮੁਕਤਸਰ ਸਾਹਿਬ,08 ਅਕਤੂਬਰ

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਿਤੀ 01 ਤੋਂ 08 ਅਕਤੂਬਰ, 2026 ਤੱਕ ਕੇ.ਵੀ.ਕੇ. ਵਿਖੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪੰਜ ਰੋਜਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ 25 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।

ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।  ਇਸ ਤੋਂ ਇਲਾਵਾ, ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਤਰੀਕੇ ਅਪਣਾਉਣ ਲਈ ਪ੍ਰੇਰਦਿਆਂ ਦੱਸਿਆ ਕਿ ਕੇ.ਵੀ.ਕੇ. ਵੱਲੋਂ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਪਰਾਲੀ ਦੀ ਸੰਭਾਲ ਨਾਲ ਸਬੰਧਿਤ ਮਸ਼ੀਨਰੀ ਬਹੁਤ ਹੀ ਵਾਜਬ ਕੀਮਤ ਤੇ ਉਪਲਬਧ ਕਰਵਾਈ ਜਾਂਦੀ ਹੈ ਜਿਸ ਦਾ ਲਾਹਾ ਕਿਸਾਨਾਂ ਨੂੰ ਲੈਣਾ ਚਾਹੀਦਾ ਹੈ।

 ਇਸ ਸਿਖਲਾਈ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਪ੍ਰਬੰਧਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ਼ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੀ ਯੋਗ ਵਰਤੋਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।  ਉਹਨਾਂ ਨੇ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਹੋਈਆਂ ਕਿਸਮਾਂ ਅਤੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ। ਇਸ ਤੋਂ ਇਲਾਵਾ, ਉਹਨਾਂ ਨੇ ਖੇਤਾਂ ਵਿੱਚੋਂ ਬਾਹਰ ਕੱਢੀ ਪਰਾਲੀ ਦੀ ਖੇਤੀ ਵਿਚ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਡਾ. ਜਗਮਨਜੋਤ ਸਿੰਘ ਮਾਨ, ਸਹਾਇਕ ਪ੍ਰੋਫ਼ੈਸਰ (ਭੂਮੀ ਵਿਗਿਆਨ) ਨੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਮਿੱਟੀ ਨੂੰ ਉਪਜਾਊ ਅਤੇ ਸਿਹਤਮੰਦ ਬਣਾਈ ਰੱਖਣ ਲਈ ਪਰਾਲੀ ਦਾ ਮਹੱਤਵ ਸਮਝਾਉਣ ਦੇ ਨਾਲ ਨਾਲ ਕਿਸਾਨਾਂ ਨੂੰ ਜੀਵਾਣੂੰ ਖਾਦਾਂ ਦੀ ਵਰਤੋਂ ਅਤੇ ਆਪਣੇ ਫ਼ਸਲੀ ਚੱਕਰ ਵਿੱਚ ਦਾਲਾਂ ਅਤੇ ਤੇਲਬੀਜ ਵਾਲੀਆਂ ਫ਼ਸਲਾਂ ਨੂੰ ਸ਼ਾਮਿਲ ਕਰਨ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਫ਼ਸਲਾਂ ਦੀ ਸਫ਼ਲ ਕਾਸ਼ਤ ਲਈ ਮਿੱਟੀ ਪਰਖ ਦੇ ਅਧਾਰ ਤੇ ਖਾਦਾਂ ਦੀ ਵਰਤੋਂ ਕਰਨ ਲਈ ਅਤੇ ਮਾੜੇ ਪਾਣੀਆਂ ਦੀ ਸੁਚੱਜੀ ਵਰਤੋਂ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ।

 ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫ਼ਲ ਵਿਗਿਆਨ) ਨੇ ਬਾਗਬਾਨੀ ਫਸਲ਼ਾਂ ਵਿੱਚ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ।  ਇਸ ਤੋਂ ਇਲਾਵਾ, ਉਹਨਾਂ ਨੇ ਖੁੰਬ ਉਤਪਾਦਨ ਵਿਚ ਪਰਾਲੀ ਦੀ ਯੋਗ ਵਰਤੋਂ ਬਾਰੇ ਵੀ ਜ਼ਰੂਰੀ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ।  ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਇਸ ਸਿਖਲਾਈ ਕੋਰਸ ਦੇ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਈ। ਉਹਨਾਂ ਨੇ ਕਿਸਾਨਾਂ ਨੂੰ ਖੇਤੀ ਨਾਲ ਜੁੜੇ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਦਿਆਂ ਦੱਸਿਆ ਕਿ ਕੇ.ਵੀ.ਕੇ. ਵੱਲੋਂ ਵੱਖ ਵੱਖ ਸਹਾਇਕ ਧੰਦਿਆਂ ਲਈ ਸਿਖਲਾਈ ਦਿੱਤੀ ਜਾਂਦੀ ਹੈ ਜਿਹਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਚੋਖਾ ਵਾਧਾ ਕਰ ਸਕਦੇ ਹਨ।  ਇਸ ਤੋਂ ਇਲਾਵਾ, ਉਹਨਾਂ ਨੇ ਕੇ.ਵੀ.ਕੇ. ਵੱਲੋਂ ਦਿੱਤੀਆਂ ਜਾਂਦੀਆਂ ਹੋਰ ਸਹੂਲਤਾਂ ਬਾਰੇ ਵੀ ਚਾਨਣਾ ਪਾਇਆ।

Categories: Punjab

Tags: Local

Published on: 09 Oct 2026

Guraashish Singh Dhaliwal
Mobile N/A
📣 Share this post

Latest News